ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ 31 ਮਈ – ਸ਼੍ਰੋਮਣੀ ਕਮੇਟੀ ਦੇ ਸੈਸ਼ਕਨ 87 ਸੁਪਰਵਾਈਜ਼ਰ ਸ. ਸੁਖਜਿੰਦਰ ਸਿੰਘ ਜੋਧਪੁਰੀ ਨੂੰ ਸੇਵਾ-ਮੁਕਤ ਹੋਣ ‘ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੀ ਵਿਦਾਇਗੀ ਸਮੇਂ ਸੰਬੋਧਨ ਕਰਦਿਆਂ ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸ. ਸੁਖਜਿੰਦਰ ਸਿੰਘ ਜੋਧਪੁਰੀ ਨੇ 27 ਸਾਲ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਬੜੀ ਲਗਨ ਤੇ ਮਿਹਨਤ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਸ. ਸੁਖਜਿੰਦਰ ਸਿੰਘ ਦੀਆਂ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਗੁਰੂ ਦੀ ਭੈਅ-ਭਾਵਨੀ ਤੇ ਸਮਰਪਣ ਭਾਵਨਾ ਵਾਲੇ ਸੁਭਾਅ ਦੇ ਮਾਲਕ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਚੰਗੇ ਭਾਗਾਂ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਆਖਿਆ ਕਿ ਸੇਵਾ ਮੁਕਤ ਹੋਣਾ ਸਰਵਿਸ ਨਿਯਮਾਂ ਦਾ ਹਿੱਸਾ ਹੈ ਅਤੇ ਇਸ ਤੋਂ ਬਾਅਦ ਵੀ ਸਾਡਾ ਮਿਸ਼ਨ ਗੁਰੂ ਘਰ ਦੀ ਸੇਵਾ ਤੇ ਸਿੱਖੀ ਪ੍ਰਚਾਰ ਹੋਣਾ ਚਾਹੀਦਾ ਹੈ। ਇਸ ਉਪਰੰਤ ਸ. ਸੁਖਜਿੰਦਰ ਸਿੰਘ ਜੋਧਪੁਰੀ ਨੂੰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਇੰਚਾਰਜ ਸ. ਕਰਮਬੀਰ ਸਿੰਘ ਕਿਆਮਪੁਰ ਨੇ ਸਾਂਝੇ ਤੋਰ ‘ਤੇ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ. ਸੁਖਜਿੰਦਰ ਸਿੰਘ ਜੋਧਪੁਰੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਸਕੱਤਰਾਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੇਵਾ ਕਾਲ ਦੌਰਾਨ ਅਨੇਕਾਂ ਪੜਾਅ ਆਏ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਮਿਲਦਾ ਰਿਹਾ। ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਮਹਿੰਦਰ ਸਿੰਘ ਮੀਤ ਸਕੱਤਰ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਗੀਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਅਰਜਨ ਸਿੰਘ, ਸ. ਗੁਰਲੀਨ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।