ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਅੰਮ੍ਰਿਤਸਰ, 27 ਜੁਲਾਈ (         )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਅਤੇ ਖਾਸਕਰ ਸਿੱਖ ਨੌਜਵਾਨੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਵਿਦਿਅਕ ਸੈਸ਼ਨ 2017-18 ਦੀ ਆਰੰਭਤਾ ਦੌਰਾਨ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਅਕ ਅਦਾਰਿਆਂ ਅੰਦਰ ਸਿੱਖਿਆ ਦੇ ਮਿਆਰ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ ਹੈ ਅਤੇ ਵਿਦਿਅਕ ਤਰਜੀਹਾਂ ਅਨੁਸਾਰ ਸਥਾਈ ਤੌਰ ‘ਤੇ ਡਾਇਰੈਕਟਰੋਟ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਖੇਡਾਂ ਵਾਲੇ ਪਾਸੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਖੇਡ ਡਾਇਰੈਕਟਰੋਟ ਵੀ ਬਣਾਇਆ ਗਿਆ ਹੈ ਅਤੇ ਵਿਸ਼ੇਸ਼ ਤੌਰ ਤੇ ਹਾਕੀ, ਕਬੱਡੀ ਅਤੇ ਗੱਤਕੇ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਵਿਚ ਨੈਤਿਕ ਕਦਰਾਂ ਕੀਮਤਾਂ, ਧਾਰਮਿਕ, ਸੱਭਿਆਚਾਰ ਚੇਤਨਾ ਪੈਦਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸੈਮੀਨਾਰ ਵੀ ਆਰੰਭ ਕੀਤੇ ਗਏ ਹਨ।  
ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੀਆਂ ਛੇ ਪੁਸਤਕਾਂ ਦਾ ਸੈੱਟ ਵੀ ਕਾਲਜ ਦੀ ਲਾਇਬ੍ਰੇਰੀ ਨੂੰ ਭੇਂਟ ਕੀਤਾ। ਇਸ ਦੌਰਾਨ ਕਾਲਜ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਸਮਾਨਤ ਕੀਤੇ ਜਾਣ ਦੇ ਨਾਲ-ਨਾਲ ਕਾਲਜ ਵੱਲੋਂ ਛਪਵਾਈਆਂ ਗਈਆਂ ਪੁਸਤਕਾਂ ਨੂੰ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਬਰਿੰਦਰ ਕੌਰ, ਜਥੇਦਾਰ ਗੁਰਪ੍ਰੀਤ ਸਿੰਘ ਝੱਬਰ, ਜਥੇਦਾਰ ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਸੁਰਜੀਤ ਸਿੰਘ ਰਾਏਪੁਰ, ਨਾਜ਼ਰ ਸਿੰਘ ਮਾਨਸ਼ਾਹੀਆਂ, ਮਨਜੀਤ ਕੌਰ ਔਲਖ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਜਗਜੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਆਦਿ ਹਾਜ਼ਰ ਸਨ।