ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 23 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ। ਦਾਸਤਾਨ-ਏ-ਸਰਹੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ।