ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 28 ਨਵੰਬਰ- ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮੇਂ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਉਪਰੰਤ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਸਿਦਕ ਤੇ ਸਮਰਪਣ ਦੀ ਮਿਸਾਲ ਸਨ। ਗੁਰੂ ਸਾਹਿਬ ਨਾਲ ਸੱਚੇ ਸਾਥੀ ਵਜੋਂ ਦੇਸ਼-ਦੇਸ਼ਾਂਤਰਾਂ ਦਾ ਭਰਮਣ ਕੀਤਾ ਅਤੇ ਕੀਰਤਨ ਦੀ ਉੱਤਮ ਸੇਵਾ ਨਿਭਾਈ। ਉਨ੍ਹਾਂ ਨੂੰ ਪਹਿਲੇ ਪਾਤਸ਼ਾਹ ਜੀ ਦੇ ਮੁਖ ਤੋਂ ਨਿਰੰਕਾਰੀ ਬਾਣੀ ਸੁਣਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਹ ਗੁਰੂ ਸਾਹਿਬ ਦੀ ਕਿਰਪਾ ਦੇ ਮਹਾਨ ਪਾਤਰ ਬਣੇ। ਇਸ ਮੌਕੇ ਪ੍ਰੋ: ਬਡੂੰਗਰ ਨੇ ਕਿਹਾ ਕਿ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਉਣ ਦੀ ਆਰੰਭਤਾ ਪਿਛਲੇ ਸਾਲ ਕੀਤੀ ਗਈ ਸੀ ਅਤੇ ਅੱਗੇ ਤੋਂ ਵੀ ਇਹ ਦਿਹਾੜਾ ਹਰ ਸਾਲ ਮਨਾਇਆ ਜਾਵੇਗਾ। ਸਮਾਗਮ ਵਿਚ ਹਾਜ਼ਰ ਹੋਣ ਪੁੱਜੇ ਭਾਈ ਮਰਦਾਨਾ ਜੀ ਵਿਸ਼ਵ ਰਬਾਬੀ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੇ ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕੀਤਾ ਅਤੇ ਭਾਈ ਮਰਦਾਨਾ ਜੀ ਦੀ ਯਾਦ ਹਰ ਸਾਲ ਮਨਾਉਣ ਦੇ ਫੈਸਲੇ ਲਈ ਧੰਨਵਾਦ ਕੀਤਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਹਰਭਜਨ ਸਿੰਘ ਮਨਾਵਾਂ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ ਭੂਰਾ ਕੋਹਨਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਿੰਦਰਪਾਲ ਸਿੰਘ ਤੇ ਸ. ਜਗਜੀਤ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਐਡੀਸ਼ਨਲ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਭਾਈ ਮਰਦਾਨਾ ਜੀ ਸੁਸਾਇਟੀ ਦੇ ਅਹੁਦੇਦਾਰਾਂ ਵਿਚੋਂ ਸ੍ਰੀ ਜੀਤਾ ਜੀ, ਸ੍ਰੀ ਮੰਗਲ ਜੀ, ਸ. ਰਘਬੀਰ ਸਿੰਘ ਬੋਦਲਾ, ਸ. ਦਿਲਾਰ ਸਿੰਘ ਕੈਪਟਨ, ਸ. ਬਲਦੇਵ ਸਿੰਘ ਕਾਦੀਆਂ, ਸ. ਸਰਦਾਰਾ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।