ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 11 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀਆਂ ਕੁਝ ਅਖ਼ਬਾਰਾਂ ਵਿਚ ਛਪੀ ਖਬਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਮੁਲਾਜ਼ਮ ਕੋਰੋਨਾ ਪੀੜਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਅਖ਼ਬਾਰਾਂ ਵਿਚ ਖ਼ਬਰਾਂ ਸਾਹਮਣੇ ਆਉਣ ਮਗਰੋਂ ਕੀਤੀ ਗਈ ਜਾਂਚ ਵਿਚ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ। ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਸਿਹਤ ਵਿਭਾਗ ਵੱਲੋਂ ਵੀ ਕੋਈ ਜਾਣਕਾਰੀ ਨਹੀਂ ਪੁੱਜੀ ਹੈ, ਇਸ ਲਈ ਛਪੀ ਖ਼ਬਰ ਵਿਚ ਕੋਈ ਸੱਚਾਈ ਨਹੀਂ ਹੈ।