ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

1 copy
 ਅੰਮ੍ਰਿਤਸਰ 28 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ੇਰ-ਏ-ਪੰਜਾਬ, ਧਰਮ ਨਿਰਪੱਖ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ ੧੭੭ਵੀਂ ਬਰਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਭਾਈ ਨਿਸ਼ਾਨ ਸਿੰਘ ਗ੍ਰੰਥੀ ਨੇ ਲਿਆ। ਉਪਰੰਤ ਭਾਈ ਜਗਤਾਰ ਸਿੰਘ ਮਜੀਠਾ ਦੇ ਢਾਡੀ ਜੱਥੇ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਢਾਡੀ ਵਾਰਾਂ ਗਾਈਆਂ ਗਈਆਂ। ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਤੇ ਭਾਈ ਸਰਵਣ ਸਿੰਘ ਪ੍ਰਚਾਰਕ ਨੇ ਨਿਭਾਈ।
     ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਧਰਮ ਨਿਰਪੱਖ ਤੇ ਇਨਸਾਫ ਪਸੰਦ ਮਹਾਰਾਜਾ ਸਨ। ਮਹਾਰਾਜਾ ਦੇ ਰਾਜ ਦਰਬਾਰ ਵਿਚ ਹਰ ਧਰਮ ਦੇ ਵਿਅਕਤੀ ਨੂੰ ਵਿਸ਼ੇਸ਼ ਸਤਿਕਾਰ ਹਾਸਲ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਦਾ ਜਨਮ ਸ. ਮਹਾਂ ਸਿੰਘ ਤੇ ਮਾਤਾ ਰਾਜ ਕੌਰ ਦੇ ਗ੍ਰਹਿ ਗੁਜਰਾਂਵਾਲਾ ਵਿਖੇ ਹੋਇਆ। ਉਹਨਾਂ ਦੇ ਰਾਜ ਵਿੱਚ ਸਭ ਧਰਮਾਂ ਦੇ ਲੋਕਾਂ ਨੂੰ ਨਿਆਂ ਮਿਲਦਾ ਸੀ ਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਸੀ ਹੁੰਦਾ।ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸੂਰਬੀਰਤਾ ਅਤੇ ਸ਼ਕਤੀ ਦਾ ਲੋਹਾ ਸਾਰੇ ਸੰਸਾਰ ਨੇ ਮੰਨਿਆ।ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਵੀ ਕਰਵਾਈ। ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਗੁਰੂ ਘਰਾਂ ਵਿੱਚ ਸੇਵਾ ਕਰਵਾਈ ਓਥੇ ਹਿੰਦੂਆਂ ਅਤੇ ਮੁਸਲਮਾਨਾਂ ਦੇ ਧਰਮ ਅਸਥਾਨਾਂ ਲਈ ਵੀ ਜਮੀਨਾਂ ਦਾਨ ਕੀਤੀਆਂ। ਉਨ੍ਹਾਂ ਦੇ ਰਾਜ ਵਿੱਚ ਹਰ ਧਰਮ ਨੂੰ ਬਰਾਬਰ ਦਾ ਸਤਿਕਾਰ ਤੇ ਦਰਜਾ ਦਿੱਤਾ ਜਾਂਦਾ ਸੀ। ਅੰਤ ਮਹਾਰਾਜਾ ਰਣਜੀਤ ਸਿੰਘ ੧੮੩੯ ਈ. ਨੂੰ ਅਕਾਲ ਚਲਾਣਾ ਕਰ ਗਿਆ ਜਿਸਦਾ ਸਸਕਾਰ ਲਾਹੌਰ ਵਿਖੇ ਰਾਵੀ ਦਰਿਆ ਦੇ ਕੰਢੇ ‘ਤੇ ਕੀਤਾ ਗਿਆ। ਜਿੱਥੇ ਅੱਜ ਵੀ ਉਨ੍ਹਾਂ ਦੀ ਯਾਦਗਾਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੂਰ ਅੰਦੇਸ਼ੀ ਵਾਲੇ ਤੇ ਸੂਰਬੀਰ ਬਾਦਸ਼ਾਹ ਸਨ।
      ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਭੂਰਾਕੋਹਨਾ ਵਧੀਕ ਮੈਨੇਜਰ, ਸਿੰਘ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਮੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੁੱਚਾ ਸਟਾਫ਼ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।