ਨੌਜਵਾਨ ਨਸ਼ਿਆਂ ਅਤੇ ਵਿਸ਼ੇ ਵਕਾਰਾਂ ਨੂੰ ਤਿਆਗ ਕੇ ਗੁਰੂ ਵਾਲੇ ਬਨਣ- ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ 13 ਮਈ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ ੬ਵਾਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲਾ ਗੁਰਦੁਆਰਾ ਸ੍ਰੀ ਫਤਹਿਗੜ੍ਹ੍ਰ ਸਾਹਿਬ ਦੇ ਸਾਹਮਣੇ ਕਰਵਇਆ। ਜਿਸ ਵਿੱਚ 20 ਦੇ ਕਰੀਬ ਟੀਮਾਂ ਨੇ ਡੈਮੋ ਅਤੇ ਫਾਈਟ ਮੁਕਾਬਲਿਆਂ ਵਿਚ ਹਿੱਸਾ ਲਿਆ। ਡਾ: ਮਨਮੋਹਨ ਸਿੰਘ ਭਾਗੋਵਾਲੀਆ ਡਾਇਰੈਕਟਰ ਗਤਕਾ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਦੋ ਰੋਜਾ ੬ਵਾਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਪਹਿਲੇ ਸਥਾਨ ਤੇ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਟੀਮ ਦੂਸਰੇ ਸਥਾਨ ਅਤੇ ਟੀਮ ਇੰਡੀਆ ਤੀਸਰੇ ਸਥਾਨ ਤੇ ਰਹੀਆਂ। ਇਸੇ ਤਰ੍ਹਾਂ ਡੈਮੋ ਮੁਕਾਬਲਿਆਂ ਵਿੱਚ ਅਮਿਤੋਜ ਗਤਕਾ ਅਕੈਡਮੀ ਪਹਿਲੇ ਸਥਾਨ ਤੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗਤਕਾ ਅਖਾੜਾ, ਨਾਗਪੁਰ ਦੂਸਰੇ ਅਤੇ ਬਾਬਾ ਦੀਪ ਸਿੰਘ ਮਹੰਤਸਰ ਗਤਕਾ ਅਖਾੜਾ ਲੁਧਿਆਣਾ ਤੀਸਰੇ ਨੰਬਰ ਤੇ ਰਿਹਾ। ਜੱਜਾਂ ਦੀ ਸੇਵਾ ਭਾਈ ਸਤਪਾਲ ਸਿੰਘ ਬਾਗੀ, ਭਾਈ ਕੁਲਜੀਤ ਸਿੰਘ ਚੰਡੀਗੜ੍ਹ ਅਤੇ ਭਾਈ ਬਲਜੀਤ ਸਿੰਘ ਕੈਲੋਂ ਨੇ ਨਿਭਾਈ। ਰੈਫਰੀ ਵਜੋਂ ਸ੍ਰ: ਸੁਪਰੀਤ ਸਿੰਘ, ਸ੍ਰ: ਹਰਦੀਪ ਸਿੰਘ, ਸ੍ਰ: ਜਸਬੀਰ ਸਿੰਘ, ਸ੍ਰ: ਮਲਕੀਤ ਸਿੰਘ ਅਤੇ ਸ੍ਰ: ਗੁਰਮੀਤ ਸਿੰਘ ਨੇ ਸੇਵਾ ਨਿਭਾਈ।
ਮੁਕਾਬਲਿਆਂ ਉਪਰੰਤ ਬਾਬਾ ਬਲਬੀਰ ਸਿੰਘ ੯੬ ਕਰੋੜੀ, ਨਿਹੰਗ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਨੇ ਬੋਲਦਿਆਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਚੱਪੜਚਿੜੀ ਦੇ ਮੈਦਾਨ ਤੋਂ ਚੱਲ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜਥੇ ਦੇ ਸਿੰਘਾਂ ਨਾਲ ਜ਼ਾਲਮ ਵਜੀਦ ਖਾਨ ਨੂੰ ਮਾਰ ਕੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਤੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ aੁਸੇ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਿਹ ਦਿਵਸ ਸਮੇਂ ਗਤਕਾ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਓ ਇਸ ਪਾਵਨ ਪਵਿੱਤਰ ਦਿਹਾੜੇ ਤੇ ਨਸ਼ਿਆਂ ਤੇ ਵਿਸ਼ੇ ਵਿਕਾਰਾਂ ਨੂੰ ਤਿਆਗ ਕੇ ਕਲਗੀਧਰ ਦਸ਼ਮੇਸ਼ ਪਿਤਾ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੀਏ।
ਇਸ ਉਪਰੰਤ ਬਾਬਾ ਬਲਬੀਰ ਸਿੰਘ ੯੬ ਕਰੋੜੀ ਨਿਹੰਗ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ, ਜਥੇਦਾਰ ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸ੍ਰ: ਰਵਿੰਦਰ ਸਿੰਘ ਖਾਲਸਾ ਮੈਂਬਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਤੇ ਸ੍ਰ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਅਤੇ ਸ੍ਰ: ਸਿਮਰਜੀਤ ਸਿੰਘ ਮੀਤ ਸਕੱਤਰ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦਿੱਤੇ। ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਤੇ ਗਤਕਾ ਟੀਮਾਂ ਦੇ ਰੈਫਰੀਆਂ ਤੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਲਬੀਰ ਸਿੰਘ ਨੂੰ ਲੋਈ, ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰ: ਨਿਰਮੈਲ ਸਿੰਘ ਜੌਲਾਂ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ੍ਰ: ਅਵਤਾਰ ਸਿੰਘ ਰਿਆੜ, ਸ੍ਰ: ਰਣਧੀਰ ਸਿੰਘ ਚੀਮਾ, ਸ੍ਰ: ਰਵਿੰਦਰ ਸਿੰਘ ਖਾਲਸਾ, ਸ੍ਰ: ਜਤਿੰਦਰਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਮੱਖਣ ਸਿੰਘ ਬਾਬਾ ਬਕਾਲਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਬਾਬਾ ਸੁੱਖਾ ਸਿੰਘ ਤੇ ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਮੇਜਰ ਸਿੰਘ ਲੁਧਿਆਣਾ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਜੋਤੀ ਸਰੂਪ, ਸ੍ਰ: ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗ੍ਹੜ ਸਾਹਿਬ, ਸ੍ਰ: ਗੁਰਵਿੰਦਰ ਸਿੰਘ ਇੰਸਪੈਕਟਰ (ਪ੍ਰ), ਸ.ਚਰਨਜੀਤ ਸਿੰਘ ਕਾਲੇਵਾਲ, ਬੀਬੀ ਸੁਖਵੰਤ ਕੌਰ ਸੰਧੂ, ਜਥੇਦਾਰ ਉਜਾਗਰ ਸਿੰਘ ਵਡਾਲੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ. ਅਮਰੀਕ ਸਿੰਘ ਮੋਹਾਲੀ ਜਥੇਬੰਦਕ ਸਕੱਤਰ ਆਦਿ ਹਾਜ਼ਰ ਸਨ।