ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

hjklਅੰਮ੍ਰਿਤਸਰ 30 ਅਪ੍ਰੈਲ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸ. ਹਰੀ ਸਿੰਘ ਨਲੂਆ ਦੇ ਜੀਵਨ ‘ਤੇ ਰੌਸ਼ਨੀ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸਿੱਖ ਰਾਜ ਦੇ ਥੰਮ ਅਤੇ ਅਦੁੱਤੀ ਜਰਨੈਲ ਸ. ਹਰੀ ਸਿੰਘ ਨਲੂਆ ਦਾ ਜਨਮ ੧੭੯੧ ਈ: ਨੂੰ ਗੁਜਰਾਂਵਾਲਾ ਨਿਵਾਸੀ ਸ. ਗੁਰਦਿਆਲ ਸਿੰਘ ਦੇ ਗ੍ਰਹਿ ਵਿਖੇ ਬੀਬੀ ਧਰਮ ਕੌਰ ਦੀ ਕੁੱਖੋਂ ਹੋਇਆ।ਉਨ੍ਹਾਂ ਕਿਹਾ ਕਿ ਸ. ਹਰੀ ਸਿੰਘ ਨਲੂਆ ਨੂੰ ਬਹਾਦਰੀ ਅਤੇ ਸ਼ਹਾਦਤ ਦੀ ਗੁੜ੍ਹਤੀ ਵਿਰਸੇ ਵਿੱਚ ਹੀ ਮਿਲੀ ਸੀ।ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਸ. ਹਰੀ ਸਿੰਘ ਨਲੂਆ ਅਜਿਹੇ ਸੂਰਬੀਰ ਸਿੱਖ ਜਰਨੈਲ ਸਨ ਜਿਨ੍ਹਾਂ ਕਸ਼ਮੀਰ, ਪਿਸ਼ੌਰ ਤੇ ਲੱਦਾਖ ਦੀਆਂ ਜਿੱਤਾਂ ‘ਚ ਅਹਿਮ ਭੂਮਿਕਾ ਨਿਭਾਉਂਦਿਆਂ ਖਾਲਸਾ ਬਹਾਦਰਾਂ ‘ਚ ਸਵੈ-ਮਾਨ ਤੇ ਵਿਸ਼ਵਾਸ਼ ਪੈਦਾ ਕੀਤਾ।ਉਨ੍ਹਾਂ ਕਿਹਾ ਕਿ ਜਮਰੌਦ ਦੀ ਜੰਗ ਸਮੇਂ ਸ. ਹਰੀ ਸਿੰਘ ਨਲੂਆ ਨੇ ਦੁਸ਼ਮਣ ਪਠਾਣਾਂ ਦਾ ਬੜੀ ਬਹਾਦਰੀ ਨਾਲ ਟਾਕਰਾ ਕਰਦਿਆਂ ਅੰਤ ਸ਼ਹੀਦੀ ਦਾ ਜਾਮ ਪੀਤਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਤੇ ਭਗਤਾਂ ਦੇ ਜਨਮ ਅਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ, ਉਥੇ ਅੱਜ ਸਿੱਖ ਕੌਮ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਹੈ।
ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।