ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਸ਼ੁੱਕਰਵਾਰ, ੮ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੧ ਮਾਰਚ, ੨੦੨੫ (ਅੰਗ: ੭੦੦)

ਅੰਮ੍ਰਿਤਸਰ, 19 ਅਗਸਤ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਉਥੇ ਵੱਸ ਰਹੇ ਸਿੱਖ ਅਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਈ ਦਇਆ ਸਿੰਘ ਨੂੰ ਆਪਣੇ ਸਾਥੀ ਸਿੰਘ ਨਾਲ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਵੱਲ ਜਾਂਦਿਆਂ ਰਸਤੇ ਵਿਚ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਕੇ ਲੁੱਟ ਕਰਨੀ ਸਿੱਖਾਂ ਨੂੰ ਡਰਾਉਣ ਵਾਲੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਤੁਰੰਤ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਨਾ ਪਨਪੇ।