ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ ੧੬੯੯ ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਇਤਿਹਾਸ ਵਿਚ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਸੀ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਖ਼ਾਲਸਾ ਸਾਜਣਾ ਦੇ ਇਤਿਹਾਸਿਕ ਤੇ ਮੁਬਾਰਕ ਦਿਹਾੜੇ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ ‘ਤੇ ਚੱਲਦਿਆਂ ਜਾਤ-ਪਾਤ, ਊਚ-ਨੀਚ, ਜਬਰ ਜ਼ੁਲਮ, ਭ੍ਰਿਸ਼ਟਾਚਾਰ, ਭਰੂਣ ਹੱਤਿਆ ਤੇ ਨਸ਼ਿਆਂ ਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।