ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, ੧੯ ਅਪ੍ਰੈਲ- ਪਟਿਆਲਾ ਜ਼ੇਲ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਅਚਾਨਕ ਹੋਈ ਮੌਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਜ਼ੇਲ ‘ਚ ਭਾਈ ਮਿੰਟੂ ਦੀ ਹੋਈ ਮੌਤ ਦਾ ਕਾਰਨ ਬੇਸ਼ੱਕ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ ਪਰ ਸਿੱਖ ਜਗਤ ਵੱਲੋਂ ਕੀਤੇ ਜਾ ਰਹੇ ਸਵਾਲਾਂ ਦੇ ਮੱਦੇਨਜ਼ਰ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਭਾਈ ਮਿੰਟੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਕਰਤਾ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ।