ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਵੀਰਵਾਰ, ੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੫ (ਅੰਗ: ੬੭੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਅੰਮ੍ਰਿਤਸਰ, ੧੬ ਜੁਲਾਈ (         )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ ੧੯੮੪ ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ। ਉਹ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਸਨ। ਸਮਾਗਮ ਤੋਂ ਬਾਅਦ ਦਫਤਰ ਸ਼੍ਰੋਮਣੀ ਕਮੇਟੀ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਫੈਸਲੇ ਅਨੁਸਾਰ ਜੂਨ ੧੯੮੪ ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਸਮੇਂ ਆਪਣੀਆਂ ਬੈਰਕਾਂ ਛੱਡਣ ਵਾਲੇ ਉਨ੍ਹਾਂ ਸਿੱਖ ਧਰਮੀ ਫੌਜੀਆਂ ਦੀ ਵੀ ਸ਼੍ਰੋਮਣੀ ਕਮੇਟੀ ਯਾਦਗਾਰ ਬਣਾਵੇਗੀ ਜਿਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ੨੮ ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ ਤਾਂ ਜੋ ਇਸ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਸਿੱਖ ਧਰਮੀ ਫੌਜੀ ਕੌਮ ਲਈ ਅਤਿਅੰਤ ਸਤਿਕਾਰਤ ਹਨ ਅਤੇ ਯਾਦਗਾਰ ਬਣਨ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਸ਼ਾਂਤੀ ਮਿਲੇਗੀ।
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਸ਼ਰਧਾਲੂਆਂ ਦੇ ਲਾਪਤਾ ਹੋਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਥਾਨਕ ਸੂਬੇ ਦੀ ਸਰਕਾਰ ਨੂੰ ਇਸ ਮਾਮਲੇ ਨੂੰ ਸੰਜਦਿਗੀ ਨਾਲ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਲ ਲਈ ਬੜੀ ਤੇਜੀ ਨਾਲ ਯਤਨ ਕਰਨੇ ਚਾਹੀਦੇ ਹਨ। ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ ਅਤੇ ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਟੀਮ ਵੀ ਉੱਤਰਾਖੰਡ ਵਿਖੇ ਭੇਜੀ ਜਾਵੇਗੀ। ਗੁਰਦੁਆਰਿਆਂ ਨੂੰ ਜੀ.ਐੱਸ.ਟੀ. ਤੋਂ ਛੋਟ ਨਾ ਦੇਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰਾਂ ਨਾਲ ਕੀਤੀ ਗਈ ਲਿਖਾ-ਪੜ੍ਹੀ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਨੂੰ ਹੀ ਇਸ ਸਬੰਧੀ ਪੱਤਰ ਲਿਖੇ ਗਏ ਹਨ। ਉਨ੍ਹਾਂ ਹੈਰਾਨਗੀ ਨਾਲ ਕਿਹਾ ਕਿ ਰੱਬ ਦੇ ਘਰਾਂ ਨੂੰ ਵੀ ਟੈਕਸ ਲਗਾ ਕੇ ਸਰਕਾਰਾਂ ਪਤਾ ਨਹੀਂ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਦੇਰੀ ਗੁਰੂ ਘਰਾਂ ਨੂੰ ਜੀ.ਐੱਸ.ਟੀ. ਮੁਕਤ ਕਰਨ ਤਾਂ ਜੋ ਗੁਰਦੁਆਰਾ ਸਾਹਿਬਾਨ ‘ਤੇ ਵਾਧੂ ਵਿਤੀ ਬੋਝ ਨਾ ਪਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।