ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, 7 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਭਾਈ ਨਰਿੰਦਰ ਸਿੰਘ ਦੀ ਐਕਸੀਡੈਂਟ ਦੌਰਾਨ ਹੋਈ ਮੌਤ ਤੋਂ ਬਾਅਦ ਐਚਡੀਐਫਸੀ ਬੈਂਕ ਵੱਲੋਂ ਉਨ੍ਹਾਂ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ 30 ਲੱਖ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਬੈਂਕ ਵੱਲੋਂ ਸੈਲਰੀ ਅਕਾਊਂਟ ’ਤੇ ਐਕਸੀਡੈਂਟ ਬੀਮਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਾਜ਼ਮ ਨਾਲ ਵਾਪਰੀ ਦੁਖਦਾਈ ਘਟਨਾ ਭਾਵੇਂ ਪਰਿਵਾਰ ਲਈ ਨਾ-ਸਹਿਣਯੋਗ ਘਾਟਾ ਹੁੰਦਾ ਹੈ, ਪਰ ਅਜਿਹੇ ਸਮੇਂ ਪਰਿਵਾਰ ਨੂੰ ਮਿਲੀ ਸਹਾਇਤਾ ਸਹਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਭਾਈ ਨਰਿੰਦਰ ਸਿੰਘ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ, ਜਿਸ ਦੇ ਪਰਿਵਾਰ ਨੂੰ ਐਚਡੀਐਫਸੀ ਬੈਂਕ ਵੱਲੋਂ 30 ਲੱਖ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਭਾਈ ਨਰਿੰਦਰ ਸਿੰਘ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਰਾਣਵਾਂ ਵਿਖੇ ਡਿਊਟੀ ਨਿਭਾਉਂਦਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਚਡੀਐਫਸੀ ਬੈਂਕ ਬ੍ਰਾਂਚ ਗੋਲਡਨ ਟੈਂਪਲ ਦਾ ਭਾਈ ਨਰਿੰਦਰ ਸਿੰਘ ਦੇ ਪਰਿਵਾਰ ਨੂੰ ਚੈੱਕ ਦੇਣ ’ਤੇ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਮੈਂਬਰ ਸ. ਨਵਤੇਜ ਸਿੰਘ ਕਾਉਣੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਐਚਡੀਐਫਸੀ ਬੈਂਕ ਦੇ ਜੋਨਲ ਹੈੱਡ ਅਮਿਤ ਗਗਨੇਜਾ, ਕਲਾਸਟਰ ਹੈੱਡ ਸ੍ਰੀ ਵਿਵੇਕ ਅਭੀ, ਬ੍ਰਾਂਚ ਮੈਨੇਜਰ ਸ੍ਰੀ ਹਰਿੰਦਰ ਸੋਨੀ ਆਦਿ ਮੌਜੂਦ ਸਨ।