ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 22 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸਰਵਣ ਸਿੰਘ ਕੁਲਾਰ ਦੀ ਧਰਮ ਪਤਨੀ ਬੀਬੀ ਬਲਵੀਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਬੀਬੀ ਬਲਵੀਰ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਭਾਈ ਲੌਂਗੋਵਾਲ ਨੇ ਸ. ਕੁਲਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਜਥੇਦਾਰ ਕੁਲਾਰ ਨਾਲ ਦੁੱਖ ਸਾਂਝਾ ਕੀਤਾ ਹੈ।