ਅਕਾਲ ਡਿਗਰੀ ਕਾਲਜ ਫਾਰ ਵੂਮੈਨ ਸੰਗਰੂਰ ਵਿਖੇ 2016-17 ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਅੰਮ੍ਰਿਤਸਰ 29 ਜੁਲਾਈ :- ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਵਿੱਦਿਆ ਦੇ ਖੇਤਰ ਵਿਚ ਵੀ ਨਵੀਆਂ ਪੁਲਾਘਾਂ ਪੁੱਟ ਰਹੀ ਹੈ ਤਾਂ ਜੋ ਅਜੌਕੀ ਪੀੜੀ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਸੰਗਰੂਰ ਵਿਖੇ ਸਾਲ 2016-17 ਦੇ ਵਿੱਅਿਦਕ ਸੈਸ਼ਨ ਦੀ ਸ਼ੁਰੂਆਤ ਦੌਰਾਨ ਕੀਤਾ ਗਿਆ।
ਪ੍ਰੋ. ਬਡੁੰਗਰ ਨੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਹਰ ਵਿਅਕਤੀ ਦੇ ਜੀਵਨ ‘ਚ ਪੜ•ਾਈ ਦਾ ਅਹਿਮ ਰੋਲ ਹੁੰਦਾ ਅਤੇ ਵਿੱਦਿਆ ਦੇ ਗਿਆਨ ਨਾਲ ਹੀ ਸਫਲਤਾ ਦਾ ਮਾਰਗ ਮਿਲ ਜਾਂਦਾ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਸਕੂਲਾਂ ਅਤੇ ਕਾਲਜਾਂ ‘ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦਾ ਉਪਰਾਲਾ ਕਰ ਰਹੀ ਹੈ, ਉਥੇ ਗੁਰਮਤਿ ਸਿਖਲਾਈ ਕੈਂਪਾਂ ਅਤੇ ਧਰਮ ਪ੍ਰਚਾਰ ਰਾਹੀਂ ਬੱਚਿਆਂ ਦੀ ਸਖਸ਼ੀਅਤ ਅਤੇ ਚਰਿੱਤਰ ਦੀ ਉਸਾਰੀ ਕਰਕੇ ਨਰੋਏ ਸਮਾਜ ਦੀ ਸਿਰਜਣਾ ਲਈ ਵੀ ਅਹਿਮ ਯੋਗਦਾਨ ਪਾ ਰਹੀ ਹੈ । ਉਨ•ਾਂ ਕਿਹਾ ਕਿ ਸੂਝਵਾਨ ਬੱਚਾ ਹੀ ਸਮਾਜ ਦੀ ਨਰੋਈ ਨੀਂਹ ਹੁੰਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ‘ਚ ਆਈ ਖੜੋਤ ਨੂੰ ਖ਼ਤਮ ਕਰਨ ਲਈ ਜ਼ਮੀਨੀ ਤੌਰ ਤੇ ਪੜਚੋਲ ਕਰਨਾ ਵੀ ਸਾਡਾ ਸਾਰਿਆਂ ਦਾ ਅਹਿਮ ਫਰਜ਼ ਹੈ। ਉਨ•ਾਂ ਕਿਹਾ ਕਿ ਅਧਿਆਪਕ ਆਪਣਾ ਫਰਜ਼ ਵੀ ਪਹਿਚਾਣਨ ਅਤੇ ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ-ਨਾਲ ਚੰਗੇ ਗੁਣਾਂ ਦੇ ਧਾਰਨੀ ਬਣਾਉਣ ਕਿਉਂਕਿ ਵਿਦਿਆਰਥੀਆਂ ਦੀ ਚੰਗੀ ਸਖਸੀਅਤ ਦੀ ਉਸਾਰੀ ਲਈ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਲਜ ਦੇ ਬੱਚਿਆਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ ਅਤੇ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਾ ਸੱਦਾ ਵੀ ਦਿੱਤਾ। ਕਾਲਜ ਦੇ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ।
ਸਮਾਗਮ ਦੌਰਾਨ ਪ੍ਰੋ. ਬਡੂੰਗਰ ਨੇ ਕਾਲਜ ਮੈਨੇਜਮੈਂਟ ਵੱਲੋਂ ਤਿਆਰ ‘ਟੈਸਟੀਮਨੀ’ ਨੂੰ ਰਿਲੀਜ਼ ਕੀਤਾ। ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਸੁਖਮੀਨ ਕੌਰ ਸਿੱਧੂ ਵੱਲੋਂ ਪ੍ਰੋ. ਬਡੂੰਗਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੋ ਕਾਲਜ ਦੇ ਵਿਹੜੇ ‘ਚ ਵਾਤਾਵਰਣ ਤਹਿਤ ਪ੍ਰੋ. ਬਡੂੰਗਰ ਨੇ ਪੌਦੇ ਵੀ ਲਗਾਏ।
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਕਵਿਤਾ, ਭਾਸ਼ਣ ਅਤੇ ਕੀਰਤਨ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ•ਾਂ ‘ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਸਨਮਾਨਤ ਵੀ ਕੀਤਾ। ਇਸ ਮੌਕੇ ਜਥੇਦਾਰ ਜੈਪਾਲ ਸਿੰਘ ਮੁੰਡੀਆਂ, ਜਥੇਦਾਰ ਗੋਬਿਦ ਸਿੰਘ ਲੌਂਗੋਵਾਲ, ਜਥੇਦਾਰ ਮਲਕੀਤ ਸਿੰਘ ਝੰਗਾਲ, ਭੁਪਿੰਦਰ ਸਿੰਘ ਭਲਵਾਨ, ਹਰਚੰਦ ਸਿੰਘ ਰੰਗੋਲਾ, ਰਾਮਪਾਲ ਸਿੰਘ ਬੈਣੀਵਾਲ, ਮੇਜਰ ਸਿੰਘ ਢਿੱਲੋਂ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।