ਅੰਮ੍ਰਿਤਸਰ, 8 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਅੰਤ੍ਰਿੰਗ ਮੈਂਬਰ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਅਖੰਡ ਪਾਠੀ ਸਿੰਘਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ। ਇਹ ਮਾਮਲਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਣਾ ਸੀ ਪਰ ਇਕੱਤਰਤਾ ਦੀ ਤਾਰੀਖ ਅੱਗੇ ਪੈਣ ਕਾਰਨ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ‘ਤੇ ਮੰਗਾਂ ਮੰਨ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਇਕ ਸਬ-ਕਮੇਟੀ ਗਠਿਤ ਕੀਤੀ ਗਈ ਸੀ ਜਿਸਦੀ ਰਿਪੋਰਟ ਅਨੁਸਾਰ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਖੰਡਪਾਠੀ ਸਿੰਘ ਸਿੱਖ ਕੌਮ ਦੀ ਜ਼ਿੰਮੇਵਾਰ ਤੇ ਸਤਿਕਾਰਤ ਸ਼੍ਰੇਣੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਵਿਚਾਰ ਕਰਨ ਉਪਰੰਤ ਇਸ ਸਬੰਧੀ ਦਫਤਰੀ ਆਦੇਸ਼ ਜਾਰੀ ਕੀਤੇ ਗਏ ਹਨ।