ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਜਥੇਦਾਰ ਅਵਤਾਰ ਸਿੰਘ ਵੱਲੋਂ ਚਾਰ ਮੈਂਬਰੀ ਵਫ਼ਦ ਸ. ਸ਼ਾਮ ਸਿੰਘ ਦੀ ਸ਼ਰਧਾਂਜਲੀ ਸਮਾਗਮ ‘ਚ ਸ਼ਾਮਲ ਹੋਇਆ

ਸ੍ਰੀ ਪੰਜਾ ਸਾਹਿਬ ਵਿਖੇ ਸਰਾਂ ਦਾ ਨਾਮ ਸ. ਸ਼ਾਮ ਸਿੰਘ ਰੱਖਿਆ : ਚੇਅਰਮੈਨ

ਅੰਮ੍ਰਿਤਸਰ 11 ਅਪ੍ਰੈਲ (        )- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਏ ਗਏ।ਪੰਥ ਪ੍ਰਸਿੱਧ ਰਾਗੀ ਜੱਥਿਆ ਵੱਲੋਂ ਵੈਰਾਗਮਈ ਗੁਰਬਾਣੀ ਦੇ ਕੀਰਤਨ ਉਪਰੰਤ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਸਮਾਗਮ ਵਿੱਚ ਪਹੁੰਚੀਆਂ ਪੰਥ ਪ੍ਰਸਿੱਧ ਨਾਮਵਰ ਹਸਤੀਆਂ ਵਿੱਚ ਸ਼ਾਮਲ ਸ. ਨਿਰਮੈਲ ਸਿੰਘ ਜੌਲਾ ਤੇ ਸ. ਮੋਹਨ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸ. ਸ਼ਾਮ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦੌਰਾਨ ਗੁਰਦੁਆਰਿਆਂ, ਗੁਰਧਾਮਾਂ ਦੀ ਸੇਵਾ-ਸੰਭਾਲ, ਇਮਾਰਤਾਂ ਦੇ ਨਵੀਨੀਕਰਨ, ਸਾਫ਼-ਸਫ਼ਾਈ, ਸਜਾਵਟ ਅਤੇ ਪਾਕਿਸਤਾਨ ਆਉਣ ਵਾਲੀਆ ਸਿੱਖ ਸੰਗਤਾਂ ਲਈ ਵੱਡਮੁੱਲੇ ਕਾਰਜ ਕੀਤੇ ਹਨ।

ਉਨ੍ਹਾਂ ਕਿਹਾ ਕਿ ਸ. ਸ਼ਾਮ ਸਿੰਘ ਪੰਥਕ ਪਰਿਵਾਰ ਦੇ ਸਤਿਕਾਰਤ ਮੈਂਬਰ ਸਨ ਜਿਨ੍ਹਾਂ ਦੀ ਯਾਦ ਨੂੰ ਸਦੀਵੀਂ ਰੱਖਣ ਲਈ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲਗਾਈ ਜਾਵੇਗੀ ਅਤੇ ਸੋਗ ਮਤਾ ਵੀ ਪਾਇਆ ਜਾਵੇਗਾ।ਇਸ ਮੌਕੇ ਡਾ. ਰੂਪ ਸਿੰਘ ਨੇ ਜਥੇ:ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸੰਦੇਸ਼ ਨੂੰ ਪੜ੍ਹ ਕੇ ਸੁਣਾਇਆ।ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਸ. ਸ਼ਾਮ ਸਿੰਘ ਦੇ ਵੱਡੇ ਸਪੁੱਤਰ ਸ. ਸਤਿੰਦਰ ਸਿੰਘ ਨੂੰ ਦਸਤਾਰ ਤੇ ਸਿਰਪਾਓ ਵੀ ਭੇਟ ਕੀਤਾ।

ਇਸ ਮੌਕੇ ਚੇਅਰਮੈਨ ਓਕਾਫ਼ ਬੋਰਡ ਜਨਾਬ ਸਦੀਕ ਉਲ ਫਾਰੂਕ ਨੇ ਕਿਹਾ ਕਿ ਸ. ਸ਼ਾਮ ਸਿੰਘ ਦੀ ਬਦੌਲਤ ਅੱਜ ਪਾਕਿਸਤਾਨ ਅੰਦਰ ਸਿੱਖ ਇਕ ਮਾਲਾ ਵਿੱਚ ਪਰੋਏ ਹੋਏ ਹਨ।ਉਨ੍ਹਾਂ ਕਿਹਾ ਕਿ ਸ. ਸ਼ਾਮ ਸਿੰਘ ਦੀ ਯਾਦ ਨੂੰ ਤਾਜਾ ਕਰਦਿਆ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਇੱਕ ਸਰਾਂ ਦਾ ਨਾਮ ਸ. ਸ਼ਾਮ ਸਿੰਘ ਰੱਖਿਆ ਗਿਆ ਹੈ।