ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨ ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ ਇਸ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ ੮ ਅਗਸਤ ਨੂੰ ਨਗਰ ਕੀਰਤਨ ਦੇ ਚੰਡੀਗੜ੍ਹ ਦਾਖਲ ਹੋਣ ਸਮੇਂ ਇਸ ਦਾ ਹਿੱਸਾ ਬਣਨ। ਗਵਰਨਰ ਪੰਜਾਬ ਨੂੰ ਭਾਈ ਲੌਂਗੋਵਾਲ ਦਾ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਦਿੱਤਾ। ਸ੍ਰੀ ਬਦਨੌਰ ਨੂੰ ਮਿਲੇ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਤੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਸ਼ਾਮਲ ਸਨ। ਸ. ਸੈਂਪਲਾ ਅਨੁਸਾਰ ਗਵਰਨਰ ਪੰਜਾਬ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ। ਸਕੱਤਰ ਸੈਂਪਲਾ ਨੇ ਦੱਸਿਆ ਕਿ ਗਵਰਨਰ ਸ੍ਰੀ ਬਦਨੌਰ ਨੇ ਨਗਰ ਕੀਰਤਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ ਹੈ।