ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 25 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਇਸ ਸਬੰਧੀ ਆਖਿਆ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਨੂੰ ਗੁਰਦੁਆਰਾ ਸਾਹਿਬਾਨ ਦੀ ਹਦੂਦ ਤੱਕ ਹੀ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਦਾ ਪਾਲਣ ਕੀਤਾ ਜਾਵੇ। ਸ. ਮਨਜੀਤ ਸਿੰਘ ਬਾਠ ਨੇ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿਚ ਸਪੀਕਰਾਂ ਦੀ ਅਵਾਜ਼ ਜ਼ਿਆਦਾ ਹੋਣ ਕਾਰਨ ਵਿਦਿਆਰਥੀ ਪ੍ਰਭਾਵਿਤ ਹੁੰਦੇ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਵੀ ਸਪੀਕਰਾਂ ਦੀ ਜ਼ਿਆਦਾ ਅਵਾਜ਼ ਕਾਰਨ ਪ੍ਰੇਸ਼ਾਨੀ ਵਿੱਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਅਮਲ ਕਰਦਿਆਂ ਸਪੀਕਰਾਂ ਦੀ ਅਵਾਜ਼ ਨੂੰ ਸੀਮਤ ਦਾਇਰੇ ਤੱਕ ਹੀ ਰੱਖਣ।