ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਗੁਰਮਤਿ ਸਮਾਗਮ ਮਿਤੀ 29-07-2017 ਨੂੰ ਗੁਰਦੁਆਰਾ ਸਾਹਿਬ ਬਾਗ਼ ਸ਼ਹੀਦਾ, ਬੁੜੈਲ, ਸੈਕਟਰ 44-ਏ ਵਿਖੇ ਹੋਣਗੇ।

 

 

ਚੰਡੀਗੜ : (ਮਿਤੀ 24 ਜੁਲਾਈ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਆਰੰਭੀ ਧਰਮ ਪਚਾਰ ਲਹਿਰ ਤਹਿਤ ਅੱਜ ਚੰਡੀਗੜ• ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਵਿਸ਼ੇਸ਼ ਚਰਚਾ ਹੋਈ।

ਇਕੱਤਰਤਾ ਵਿੱਚ ਫੈਂਸਲਾ ਲਿਆ ਗਿਆ ਕਿ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਮਿਤੀ 29-07-2017 ਦਿਨ ਸ਼ਨਿਚਰਵਾਰ ਨੂੰ ਸ਼ਾਮ 7:30 ਤੋਂ ਰਾਤੀ 11:30 ਵਜੇ ਤੀਕ ਗੁਰਦੁਆਰਾ ਸਾਹਿਬ ਬਾਗ਼ ਸ਼ਹੀਦਾਂ, ਬੁੜੈਲ, ਸੈਕਟਰ 44-ਏ, ਚੰਡੀਗੜ• ਵਿਖੇ ਗੁਰਮਤਿ ਸਮਾਗਮ ਕਰਾਉਣ ਦਾ ਫੈਂਸਲਾ ਲਿਆ ਗਿਆ।

ਸ੍ਰ. ਅਵਤਾਰ ਸਿੰਘ ਸਕੱਤਰ, ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਕਮੇਟੀ ਸ਼ਿਰਕਤ ਕਰਨਗੇ।ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਕੁਹਾੜਕਾ, ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੋਕੇ, ਹਜ਼ੂਰੀ ਰਾਗੀ, ਸ਼੍ਰੀ ਦਰਬਾਰ ਸਾਹਿਬ, ਭਾਈ ਇੰਦਰਪਾਲ ਸਿੰਘ ਚੰਡੀਗੜ•ਵਾਲੇ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਬਾਗ਼ ਸ਼ਹੀਦਾਂ ਅਤੇ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਫਤਹਿਗੜ• ਸਾਹਿਬ, ਗੁਰਬਾਣੀ ਕੀਰਤਨ ਅਤੇ ਕਥਾ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਇਕੱਤਰਤਾ ਵਿੱਚ ਬੀਬੀ ਹਰਜਿੰਦਰ ਕੌਰ ਮੈਂਬਰ, ਸ਼੍ਰੋਮਣੀ ਕਮੇਟੀ ਚੰਡੀਗੜ, ਸ੍ਰ. ਦਰਬਾਰ ਸਿੰਘ ਗੁਰੂ, ਸਕੱਤਰ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ਼੍ਰੀ ਫਤਹਿਗੜ• ਸਾਹਿਬ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ, ਸ਼੍ਰੀ ਅਕਾਲ ਤਖ਼ਤ ਸਾਹਿਬ, ਸ੍ਰ. ਅਵਤਾਰ ਸਿੰਘ ਸਕੱਤਰ, ਸ਼੍ਰੋਮਣੀ ਕਮੇਟੀ, ਸ੍ਰ. ਭਗਵੰਤ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਅਤੇ ਸ੍ਰ. ਜਗਤਾਰ ਸਿੰਘ ਮੈਨੇਜਰ, ਗੁ: ਬਾਗ ਸ਼ਹੀਦਾਂ, ਬੁੜੈਲ ਆਦਿ ਹਾਜ਼ਰ ਸਨ।