ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧ ਮਈ, ੨੦੨੫ (ਅੰਗ: ੬੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 12 ਜੂਨ – ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਹਾਕੀ ਅਕੈਡਮੀਆਂ ਵਿਚ ਗੁਰਸਿੱਖ ਬੱਚਿਆਂ ਦੀ ਚੋਣ ਲਈ 14 ਜੂਨ, ਬੁੱਧਵਾਰ ਨੂੰ ਟਰਾਇਲ ਲਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਹਾਕੀ ਅਕੈਡਮੀਆਂ ਫ਼ਰੀਦਕੋਟ ਵਿਖੇ ਅੰਡਰ 14, ਸ੍ਰੀ ਫ਼ਤਹਿਗੜ੍ਹ ਸਾਹਿਬ ਅੰਡਰ 17 ਅਤੇ ਬਾਬਾ ਬਕਾਲਾ ਸਾਹਿਬ ਲਈ ਅੰਡਰ 19 ਵਿਚ ਸਾਬਤ ਸੂਰਤ ਲੜਕਿਆਂ ਦੀ ਚੋਣ 14 ਜੂਨ ਬੁੱਧਵਾਰ ਨੂੰ ਪੀ.ਏ.ਪੀ. ਹਾਕੀ ਸਟੇਡੀਅਮ ਜਲੰਧਰ ਵਿਖੇ ਸਵੇਰੇ 8 ਵਜੇ ਟਰਾਇਲ ਲਏ ਜਾਣਗੇ।

ਉਨ੍ਹਾਂ ਦੱਸਿਆ ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਅੰਡਰ 14, 17 ਅਤੇ 19 ਕੇਵਲ ਲੜਕੀਆਂ ਦੇ ਹਾਕੀ ਟਰਾਇਲ ਵੀ ਇਸੇ ਦਿਨ ਜਲੰਧਰ ਪੀ.ਏ.ਪੀ. ਹਾਕੀ ਸਟੇਡੀਅਮ ਵਿਖੇ ਸਵੇਰੇ 8 ਵਜੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਟਰਾਇਲ ਦੇਣ ਆਉਣ ਵਾਲੇ ਬੱਚੇ ਆਪਣੀ ਯੋਗਤਾ ਅਤੇ ਜਨਮ ਤਾਰੀਕ ਦੇ ਅਸਲ ਸਰਟੀਫਿਕੇਟ ਅਤੇ ਦੋ ਫੋਟੋਆਂ ਲੈ ਕੇ ਆਉਣ।ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਖਿਡਾਰਿਆਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਪੜ੍ਹਾਈ, ਟਰੇਨਿੰਗ, ਸਪੋਰਟਸ ਕਿੱਟਾਂ ਆਦਿ ਸਮਾਨ ਦਿੱਤਾ ਜਾਵੇਗਾ।