** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸਕੱਤਰ ਡਾ. ਰੂਪ ਸਿੰਘ ਤੇ ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਦੀ ਅਗਵਾਈ ‘ਚ ਭੇਜੇ ਮੁਲਾਜ਼ਮ

s ਅੰਮ੍ਰਿਤਸਰ ੨੯ ਦਸੰਬਰ (             ) –  ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੱਤ੍ਰਿਕਾ ਲਿਖ ਕੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਪ੍ਰਬੰਧਕੀ ਸਹਿਯੋਗ ਮੰਗਿਆ ਗਿਆ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇਸ ਸਬੰਧੀ ਦੱਸਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਡਾ. ਰੂਪ ਸਿੰਘ ਤੇ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਦੀ ਅਗਵਾਈ ਵਿੱਚ ੪੦੦ ਤੋਂ ਜ਼ਿਆਦਾ ਅਧਿਕਾਰੀ ਅਤੇ ਕਰਮਚਾਰੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਰਵਾਨਾ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਭੇਜੇ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਸਕੱਤਰ, ਮੈਨੇਜਰ, ਇੰਚਾਰਜ, ਸੁਪਰਵਾਈਜ਼ਰ ਅਤੇ ਕਲੈਰੀਕਲ ਅਮਲਾ ਸ਼ਾਮਲ ਹੈ।ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਗਿਆ ਇਹ ਅਮਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸਮਾਗਮਾਂ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰੇਗਾ ਤਾਂ ਜੋ ਦਸਮੇਸ਼ ਪਾਤਸ਼ਾਹ ਜੀ ਦਾ ੩੫੦ ਸਾਲਾ ਪ੍ਰਕਾਸ਼ ਪੁਰਬ ਜਾਹੋ-ਜਲਾਲ ਨਾਲ ਮਨਾਇਆ ਜਾ ਸਕੇ।