ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੮ ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭੇ ਜਾਣ ਵਾਲੇ ਨਗਰ ਕੀਤਰਨ ਲਈ ਮੁੱਖ ਜਥਾ ੩੦ ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ੫੦੦ ਤੋਂ ਵੱਧ ਸ਼ਰਧਾਲੂਆਂ ਦਾ ਜਥਾ ੩੦ ਜੁਲਾਈ ਨੂੰ ਸਵੇਰੇ ੯ ਵਜੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਅਟਾਰੀ ਸਰਹੱਦ ਲਈ ਚਾਲੇ ਪਾਵੇਗਾ, ਜਿਥੋਂ ਸੜਕੀ ਮਾਰਗ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ। ਉਨ੍ਹਾਂ ਦੱਸਿਆ ਕਿ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਪਰੰਤੂ ਜੋ ਸ਼ਰਧਾਲੂ ਆਪਣੇ ਸਾਧਨ ਰਾਹੀਂ ਆਟਰੀ ਜਾਣਾ ਜਾਣਾ ਚਾਹੁੰਦੇ ਹਨ ਉਹ ਸਵੇਰੇ ੯:੩੦ ਵਜੇ ਤੱਕ ਉਥੇ ਪੁੱਜ ਜਾਣ। ਉਨ੍ਹਾਂ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਭਲਕੇ ੨੯ ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।