** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸੰਗਤਾਂ ਨੂੰ ਨਹੀਂ ਪੇਸ਼ ਆਵੇਗੀ ਕੋਈ ਮੁਸ਼ਕਿਲ –ਡਾ. ਰੂਪ ਸਿੰਘ

ਅੰਮ੍ਰਿਤਸਰ, ੪ ਅਕਤੂਬਰ (             )- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੇ ਹੋਟਲਾਂ ਤੇ ਨਿਵਾਸਾਂ ਦੀ ਫੈਡਰੇਸ਼ਨ ਨਾਲ ਇਕੱਤਰਤਾ ਕੀਤੀ। ਇਸ ਮੀਟਿੰਗ ਵਿਚ ਫੈਡਰੇਸ਼ਨ ਆਫ ਗੈਸਟ ਹਾਊਸ ਵੱਲੋਂ ੨੦ ਦੇ ਕਰੀਬ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਸੁਯੋਗ ਅਗਵਾਈ ਸਦਕਾ ਇਸ ਵਾਰ ਪ੍ਰਕਾਸ਼ ਪੁਰਬ ਨੂੰ ਵੱਖ-ਵੱਖ ਤਰੀਕਿਆਂ ਨਾਲ ਸਮਾਜਕ ਚੇਤਨਾ ਪੈਦਾ ਕਰਨ ਦੀ ਮਨਸ਼ਾ ਤਹਿਤ ਮਨਾਇਆ ਜਾਵੇਗਾ। ਉਨ੍ਹਾਂ ਹੋਟਲ ਮਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਾਰਿਆਂ ਦੇ ਕਾਰੋਬਾਰ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਪ੍ਰਫੁੱਲਿਤ ਹੋ ਰਹੇ ਹਨ। ਸਾਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜ ਰਹੀਆਂ ਸੰਗਤਾਂ ਦੀ ਸਹੂਲਤ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ ਗੈਸਟ ਹਾਊਸ ਅਤੇ ਹੋਟਲ ਮਾਲਕਾਂ ਨੂੰ ਸਹਿਯੋਗ ਕਰਨ ਦੀ ਪ੍ਰੇਰਨਾ ਕੀਤੀ। ਇਸ ‘ਤੇ ਫੈਡਰੇਸ਼ਨ ਆਫ ਗੈਸਟ ਹਾਊਸ ਵੱਲੋਂ ਪੁੱਜੇ ਨੁਮਾਇੰਦਿਆਂ ਨੇ ਸੰਗਤਾਂ ਦੀ ਰਿਹਾਇਸ਼ ਵਿਚ ਸਹਿਯੋਗ ਕਰਨ ਲਈ ਵੱਚਨਬੱਧਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਆਪਣੇ ਹੋਟਲਾਂ ਅਤੇ ਨਿਵਾਸਾਂ ਵਿਚ ੬ ਅਤੇ ੭ ਅਕਤੂਬਰ ਵਾਲੇ ਦਿਨ ਸੰਗਤਾਂ ਦੀ ਰਿਹਾਇਸ਼ ਲਈ ੫੦ ਦੇ ਕਰੀਬ ਮੁਫਤ ਕਮਰੇ ਦੇਣ ਦਾ ਵਾਅਦਾ ਵੀ ਕੀਤਾ। ਇਸ ਸਮੇਂ ਭਾਈ ਅਮਰਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਪੰਡੋਰੀ ਸ਼ਬਦ ਚੌਂਕੀ ਜੱਥਾ ਬਾਬਾ ਦੀਪ ਸਿੰਘ ਜੀ ਵੱਲੋਂ ਵੀ ਸੰਗਤਾਂ ਦੀ ਰਿਹਾਇਸ਼ ਲਈ ੫੦ ਕਮਰੇ ਮੁਫਤ ਦੇਣ ਦਾ ਐਲਾਨ ਕੀਤਾ ਗਿਆ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਤੋਂ ਇਲਾਵਾ ਨੇੜੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਵੀ ਸੰਗਤ ਦੀ ਰਿਹਾਇਸ਼ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਨਿੱਜੀ ਤੌਰ ‘ਤੇ ਕੀਤੇ ਗਏ ਰਾਬਤੇ ਨਾਲ ਸ਼ਹਿਰ ਨਿਵਾਸੀ ਵੱਖ-ਵੱਖ ਵਸੀਲਿਆਂ ਰਾਹੀਂ ਸੰਗਤਾਂ ਦੀ ਸੇਵਾ ਕਰਨ ਲਈ ਅੱਗੇ ਆ ਰਹੇ ਹਨ।
ਇਕੱਤਰਤਾ ਦੌਰਾਨ ਜਿਨ੍ਹਾਂ ਹੋਟਲ ਮਾਲਕਾਂ ਨੇ ਕਮਰੇ ਦੇਣ ਦਾ ਫੈਸਲਾ ਕੀਤਾ ਉਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਨਿਵਾਸ ੨ ਕਮਰੇ, ਗੁਰਸਿੰਧ ਨਿਵਾਸ ੩ ਕਮਰੇ, ਆਸ਼ਾ ਗੈਸਟ ਹਾਊਸ ੨ ਕਮਰੇ, ਮਾਤਾ ਗੁਜਰੀ ਯਾਤਰੀ ਨਿਵਾਸ ੩ ਕਮਰੇ, ਮਲਹੋਤਰਾ ਗੈਸਟ ਹਾਊਸ ੨ ਕਮਰੇ, ਟੈਪਲ ਸਿਟੀ ੨ ਕਮਰੇ, ਅਕਾਲ ਰੈਜ਼ੀਡੈਂਸੀ ਹੋਟਲ ੩ ਕਮਰੇ, ਸ. ਸਵਿੰਦਰ ਸਿੰਘ ੪ ਕਮਰੇ, ਸਿਟੀ ਇੰਨ ੬ ਕਮਰੇ, ਹੋਟਲ ਹੋਲੀ ਸਿਟੀ ੩ ਕਮਰੇ, ਅਜੀਤ ਸਿੰਘ ੨ ਕਮਰੇ, ਸੀਤਾ ਨਿਵਾਸ ੫ ਕਮਰੇ, ਸਿਟੀ ਸਟਾਰ ਹੋਟਲ ੨ ਕਮਰੇ, ਖੁਰਾਣਾ ਗੈਸਟ ਹਾਊਸ ੨ ਕਮਰੇ, ਹੋਟਲ ਖੁਰਾਣਾ ਡੋਟਇੰਨ ੪ ਕਮਰੇ, ਧਰਮ ਨਿਵਾਸ ੨ ਕਮਰੇ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਹੋਟਲ ਮਾਲਕਾਂ ਨੇ ਹੋਰਨਾਂ ਹੋਟਲ ਮਾਲਕਾਂ ਨੂੰ ਪ੍ਰੇਰਨਾ ਕਰਨ ਦੀ ਵੀ ਗੱਲ ਆਖੀ।  
ਇਸ ਮੌਕੇ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਮਹਿੰਦਰਪਾਲ ਸਿੰਘ, ਸ. ਅਮਰਜੀਤ ਸਿੰਘ, ਸ੍ਰੀ ਰਾਜੀਵ ਗੁਪਤਾ, ਸ. ਮਨਦੀਪ ਸਿੰਘ, ਸ. ਇੰਦਰਜੀਤ ਸਿੰਘ, ਸ੍ਰੀ ਮਨੋਜ ਮਲਹੋਤਰਾ, ਸ. ਬਲਬੀਰ ਸਿੰਘ ਸਚਦੇਵਾ, ਸ. ਦਿਲਪ੍ਰੀਤ ਸਿੰਘ, ਸ. ਪ੍ਰਭਜੋਤ ਸਿੰਘ ਸੇਠੀ, ਸ. ਸਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸ੍ਰੀ ਬੋਪਰਾਜ ਗੁਪਤਾ, ਸ. ਮਨਜੀਤ ਸਿੰਘ, ਸ. ਸਰਬਜੀਤ ਸਿੰਘ, ਸ. ਨਰਿੰਦਰ ਸਿੰਘ, ਸ. ਮਲਕੀਤ ਸਿੰਘ, ਸ੍ਰੀ ਦਿਨੇਸ਼ ਕੁਮਾਰ ਤੇ ਸ. ਤੇਜਵੰਤ ਸਿੰਘ (ਸਾਰੇ ਹੋਟਲ ਅਤੇ ਨਿਵਾਸ ਮਾਲਕ) ਆਦਿ ਹਾਜ਼ਰ ਸਨ।