ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 17 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 20 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ‘ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੨੦ ਜੂਨ ਨੂੰ ਸਵੇਰੇ ੧੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸ. ਬੇਦੀ ਨੇ ਕਿਹਾ ਕਿ ਸੰਗਤਾਂ ਨੂੰ ਅਪੀਲ ਹੈ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।