ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

logoਅੰਮ੍ਰਿਤਸਰ 23 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ੨੫-੧੧-੨੦੧੫ ਦਿਨ ਬੁੱਧਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਗਤ ਸੈਣ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ੨੫ ਨਵੰਬਰ ਨੂੰ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ੯:੩੦ ਵਜੇ ਪਾਏ ਜਾਣਗੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਸੈਣ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।