ਭਾਈ ਘਨ੍ਹੱਈਆ ਜੀ ਨੇ ਮਨੁੱਖਤਾ ਅੰਦਰ ਇਕ ਜੋਤ ਨੂੰ ਅਨੁਭਵ ਕਰਦਿਆਂ ਸੇਵਾ ਦੀ ਮਿਸਾਲ ਕਾਇਮ ਕੀਤੀ -ਭਾਈ ਚਾਵਲਾ
ਭਾਈ ਘਨ੍ਹੱਈਆ ਜੀ ਦੇ ਅਕਾਲ ਚਲਾਣੇ ਦੀ ਤੀਸਰੀ ਸ਼ਤਾਬਦੀ 2018 ਵਿਚ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ
![](https://localhost/wp-content/uploads/2017/09/1-4.jpg)
ਅਨੰਦਪੁਰ ਸਾਹਿਬ, 20 ਸਤੰਬਰ ( ) ਮਾਨਵਤਾ ਦੇ ਸੇਵਕ, ਸਾਂਝੀਵਾਲਤਾ ਦੇ ਪ੍ਰਤੀਕ ਅਤੇ ਦਸਵੇਂ ਪਾਤਸ਼ਾਹ ਜੀ ਦੇ ਅਨਿੰਨ ਸਿੱਖ ਭਾਈ ਘਨ੍ਹੱਈਆ ਜੀ ਦੀ ਯਾਦ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਅਗਵਾਈ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੋਂ ਦੇ ਨੇੜਲੇ ਪਿੰਡ ਮੋਹੀਵਾਲ ਦੇ ਗੁਰਦੁਆਰਾ ਸਾਹਿਬ ਮੰਜੀ ਸਾਹਿਬ ਬਾਉਲੀਆਂ ਭਾਈ ਘਨ੍ਹਈਆ ਜੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਮ ਸਿੰਘ ਅਤੇ ਭਾਈ ਰਸ਼ਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।
![](https://localhost/wp-content/uploads/2017/09/DPC_4047-1024x636.jpg)
![](https://localhost/wp-content/uploads/2017/09/DPC_4051-1024x566.jpg)
ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੰਤਾ ਸਿੰਘ ਉਮੈਦਪੁਰੀ ਨੇ ਜਿਥੇ ਭਾਈ ਘਨ੍ਹੱਈਆ ਜੀ ਦੇ ਜੀਵਨ ਤੋਂ ਸੰਗਤਾਂ ਤੋਂ ਜਾਣੂ ਕਰਵਾਇਆ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਧਰਮ ਪ੍ਰਚਾਰ ਲਈ ਕੀਤੇ ਜਾ ਯਤਨਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਟੇਜ ਦੀ ਸੇਵਾ ਬਾਬਾ ਜਰਨੈਲ ਸਿੰਘ ਵੱਲੋਂ ਨਿਭਾਈ ਗਈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਓ, ਲੋਈ ਅਤੇ ਯਾਦਗਾਰੀ ਚਿਨ੍ਹ ਦੇ ਕੇ ਸਨਾਮਨਿਤ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਸ. ਸੁਰਜੀਤ ਸਿੰਘ ਕਾਲਾਬੂਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਰਣਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ, ਬਾਬਾ ਸਰੂਪ ਸਿੰਘ ਡੂਮੇਵਾਲ, ਬਾਬਾ ਪ੍ਰੇਮ ਸਿੰਘ, ਸ. ਅਮਰ ਸਿੰਘ ਮੋਹੀਵਾਲ, ਮਾਤਾ ਗੁਰਚਰਨ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ, ਸ. ਮੋਹਨ ਸਿੰਘ ਜ਼ਿਲ੍ਹਾ ਪ੍ਰਧਾਨ, ਬਾਬਾ ਜਗਰੂਪ ਸਿੰਘ ਸਾਹਨੇਵਾਲ, ਸ. ਦਿਲਬਾਗ ਸਿੰਘ ਬਾਗਾ, ਸ. ਤਲਵਿੰਦਰ ਸਿੰਘ ਬੁੱਟਰ ਕਾਲਮ ਨਵੀਸ, ਬਾਬਾ ਵਾਹਿਗੁਰੂ ਸਿੰਘ, ਸ. ਖੁਸ਼ਹਾਲ ਸਿੰਘ ਬਰੂਵਾਲ, ਬਾਬਾ ਨਛੱਤਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਪ੍ਰਿੰਸੀਪਲ ਅਰਵਿੰਦਰ ਕੌਰ ਵਾਲੀਆ, ਪ੍ਰਿੰਸੀਪਲ ਦਵਿੰਦਰ ਕੌਰ ਆਦਿ ਹਾਜ਼ਰ ਸਨ।