ਅੰਮ੍ਰਿਤਸਰ 4 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ।ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 4 ਜੂਨ ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ ਨੂੰ ਪਾਉਣ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਵੇ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-85 ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਲਿਖਤੀ ਸਰਕੂਲਰ ਭੇਜਿਆ ਗਿਆ ਹੈ ਕਿ ਉਹ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 4 ਜੂਨ ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ ਨੂੰ ਪਾਉਣ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ।