ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)


ਅੰਮ੍ਰਿਤਸਰ, ੨੨ ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ ਤੇ ਸ. ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਤੇ ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਮੀਤ ਮੈਨੇਜਰ ਸ. ਕਸ਼ਮੀਰ ਸਿੰਘ ਆਦਿ ਮੌਜੂਦ ਸਨ।