ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗੁਰ ਇਤਿਹਾਸ ਵਿਗਾੜਨ ਦੀ ਜ਼ੁੰਮੇਵਾਰੀ ਕਬੂਲਦਿਆਂ ਕੈਪਟਨ ਅਮਰਿੰਦਰ ਸਿੰਘ ਸਿੱਖ ਜਗਤ ਤੋਂ ਖੁੱਲ੍ਹੇਆਮ ਮੁਆਫ਼ੀ ਮੰਗੇ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਨੇ ਡਾ. ਕਿਰਪਾਲ ਸਿੰਘ ਇਤਿਹਾਸਕਾਰ ਨੂੰ ਸੇਵਾਵਾਂ ਤੋਂ ਕੀਤਾ ਫਾਰਗ

ਅੰਮ੍ਰਿਤਸਰ, 9 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪੁਸਤਕ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਫੈਸਲਾ ਲਿਆ ਹੈ। ਡਾ. ਕਿਰਪਾਲ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਪੁਰਾਤਨ ਸਰੋਤਾਂ ਨੂੰ ਸੰਪਾਦਤ ਕਰਨ ਦਾ ਕਾਰਜ ਕਰਵਾ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਸਿਲੇਬਸ ਤਿਆਰ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਲਗਾਇਆ ਸੀ।
ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਘਿਨੌਣੀ ਕਾਰਵਾਈ ਵਿਰੁੱਧ ਸਿੱਖ ਜਗਤ ਵਿਚ ਭਾਰੀ ਰੋਸ ਹੈ ਅਤੇ ਅੱਜ ਦੀ ਇਕੱਤਰਤਾ ਦੌਰਾਨ ਸਾਰੇ ਸਿੱਖ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਸਾਰੇ ਬੁਲਾਰਿਆਂ ਨੇ ਇਕ ਰਾਇ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਸ. ਅਮਰਿੰਦਰ ਸਿੰਘ ਨੂੰ ਗੁਰ ਇਤਿਹਾਸ ਵਿਗਾੜਨ ਦੀ ਅਵੱਗਿਆ ਬਦਲੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਆਏ ਵਿਚਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਗਾਮੀ ਜਨਰਲ ਹਾਊਸ ਵਿਚ ਵਿਚਾਰਿਆ ਜਾਵੇਗਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੁਆਫ਼ੀ ਨਾ ਮੰਗੀ ਤਾਂ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਨੂੰ ਅੰਜਾਮ ਦੇਵੇਗੀ। ਡਾ. ਕਿਰਪਾਲ ਸਿੰਘ ਨੂੰ ਸੇਵਾਵਾਂ ਤੋਂ ਫਾਰਗ ਕਰਨ ਸਬੰਧੀ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰ ਇਤਿਹਾਸ ਬਾਰੇ ਗਲਤ ਤੱਥ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਗਲਤੀ ਸਵੀਕਾਰਨ ਦੀ ਬਜਾਏ ਕਿਤਾਬ ’ਚ ਸ਼ਾਮਲ ਗਲਤ ਤੱਥਾਂ ਨੂੰ ਸਹੀ ਠਹਿਰਾਉਣ ਦਾ ਯਤਨ ਕੀਤਾ। 
ਇਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਨੁਮਾਇੰਦਿਆਂ ਤੇ ਬੁੱਧੀਜੀਵੀਆਂ ਨੇ ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਿਲੇਬਸ ਦੀ ਪੁਸਤਕ ਵਿਚ ਇਤਿਹਾਸ ਵਿਗਾੜਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਵਿਗਾੜਨ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰੀਨ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਸ ਮਤੇ ਰਾਹੀਂ ਜਿਥੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਾਜਕ ਬਰਾਬਰਤਾ, ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਲਖਾਇਕ ਦੱਸਿਆ ਗਿਆ, ਉਥੇ ਹੀ ਦੇਸ਼ ਦੀ ਅਜ਼ਾਦੀ ਵਿਚ 80ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਸਦਾ ਹੀ ਅਨਿਆਂ ਹੋਣ ਦੀ ਗੱਲ ਵੀ ਆਖੀ ਗਈ। ਭਾਈ ਲੌਂਗੋਵਾਲ ਨੇ ਮਤੇ ਰਾਹੀਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਤਿਹਾਸ ਵਿਗਾੜਨ ਲਈ ਪੰਜਾਬ ਦੀ ਮੌਜੂਦ ਕਾਂਗਰਸ ਸਰਕਾਰ ਦੋਸ਼ੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦੀ ਜ਼ੁੰਮੇਵਾਰੀ ਕਬੂਲਦਿਆਂ ਸਿੱਖ ਜਗਤ ਤੋਂ ਖੁੱਲ੍ਹੇਆਮ ਮੁਆਫ਼ੀ ਮੰਗ ਕੇ ਇਸ ਮੰਦਭਾਗੀ ਸਾਜ਼ਿਸ਼ ਵਿਚ ਸ਼ਾਮਲ ਅਖੌਤੀ ਵਿਦਵਾਨਾਂ ਤੇ ਲੇਖਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮਤੇ ਦੀ ਪ੍ਰੋੜਤਾ ਕਰਦਿਆਂ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜਿਥੇ ਸਮੁੱਚੀਆਂ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਖੜਨ ਦੀ ਵਚਨਬੱਧਤਾ ਦੁਹਰਾਈ, ਉਥੇ ਹੀ ਸਿੱਖ ਜਗਤ ਨੂੰ ਇਸ ਮਾਮਲੇ ਵਿਚ ਅੱਗੇ ਆਉਣ ਦੀ ਅਪੀਲ ਵੀ ਕੀਤੀ।
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜਗਜੀਤ ਸਿੰਘ ਲੋਪੋਂ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪਰਦਾਏ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨ੍ਹੱਈਆ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਡਾ. ਰੂਪ ਸਿੰਘ ਮੁੱਖ ਸਕੱਤਰ, ਸਿੱਖ ਵਿਦਵਾਨ ਡਾ. ਪਰਮਵੀਰ ਸਿੰਘ, ਡਾ. ਸੁਖਦਰਸ਼ਨ ਸਿੰਘ ਖਹਿਰਾ ਵੀ.ਸੀ. ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ. ਇੰਦਰਪਾਲ ਸਿੰਘ, ਕਰਨਲ ਨਿਸ਼ਾਨ ਸਿੰਘ, ਡਾ. ਤੇਜਿੰਦਰ ਕੌਰ ਧਾਲੀਵਾਲ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਡਾ. ਹਰਭਜਨ ਸਿੰਘ ਡੇਹਰਾਦੂਨ, ਡਾ. ਸੂਬਾ ਸਿੰਘ ਤੇ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਬੁੱਧੀਜੀਵੀਆਂ ਵਿੱਚ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਮੁਖੀ ਬਾਬਾ ਬਕਾਲਾ ਤਰਨਾ ਦਲ, ਬਾਬਾ ਮੇਜਰ ਸਿੰਘ ਵਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਕੁਲਵਿੰਦਰ ਸਿੰਘ ਚੌਤੇ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਲਾਲ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸ. ਦਿਸ਼ਾਦੀਪ ਸਿੰਘ ਸੂਫ਼ੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ, ਬਾਬਾ ਸਮਸ਼ੇਰ ਸਿੰਘ ਜਗੇੜਾ, ਬਾਬਾ ਮੌਜੀ ਦਾਸ ਉਦਾਸੀ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਮਨਵਿੰਦਰ ਸਿੰਘ, ਡਾ. ਧਰਮ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਚਮਕੌਰ ਸਿੰਘ, ਡਾ. ਗੁਰਵੀਰ ਸਿੰਘ, ਡਾ. ਗੁਰਤੇਜ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਗੁਰਮੇਜ ਸਿੰਘ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਡਾ. ਭਗਵੰਤ ਸਿੰਘ ਸੰਗਰੂਰ, ਬਾਬਾ ਬਲਵਿੰਦਰ ਸਿੰਘ, ਸ. ਗੁਰਮੀਤ ਸਿੰਘ ਸਟੱਡੀ ਸਰਕਲ, ਭਾਈ ਹਰਪ੍ਰੀਤ ਸਿੰਘ ਜੋਗੇਵਾਲ, ਬਾਬਾ ਜਸਪਾਲ ਸਿੰਘ ਜੌਹਲਾਂ, ਪ੍ਰੋ. ਬਲਦੇਵ ਸਿੰਘ ਬੱਲੂਆਣਾ, ਗਿਆਨੀ ਸਵਰਨ ਸਿੰਘ ਜੰਮੂ, ਡਾ. ਕੁਲਵਿੰਦਰ ਸਿੰਘ ਬਾਜਵਾ, ਡਾ. ਇੰਦਰਜੀਤ ਸਿੰਘ ਵਾਸੂ, ਸ. ਗੁਰਮਿੰਦਰ ਸਿੰਘ ਚਾਵਲਾ, ਸ. ਦਲਬੀਰ ਸਿੰਘ ਲੁਧਿਆਣਾ, ਸ. ਪਰਮਜੀਤ ਸਿੰਘ ਖੁਮਾਣਾ, ਡਾ. ਜਸਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਭਾਈ ਬਿਬੇਕ ਸਿੰਘ ਯੂ.ਪੀ., ਸ. ਅੰਗਰੇਜ਼ ਸਿੰਘ ਐਡਵੋਕੇਟ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਬਲਦੇਵ ਸਿੰਘ ਚੂੰਘਾ, ਸ. ਪਰਮਜੀਤ ਸਿੰਘ ਰਾਏਪੁਰ, ਸ਼੍ਰੋਮਣੀ ਕਮੇਟੀ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਬਿਜੈ ਸਿੰਘ ਬਾਦੀਆਂ, ਸ. ਪਰਮਜੀਤ ਸਿੰਘ ਸਰੋਆ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਜਗਜੀਤ ਸਿੰਘ ਜੱਗੀ, ਆਦਿ ਮੌਜੂਦ ਸਨ।