ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 13 ਅਪ੍ਰੈਲ (         ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ੧੬ ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 15ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਜੋ ਸਰਾਂ ਗੁਰੂ ਰਾਮਦਾਸ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ, ਬਜ਼ਾਰ ਮਾਈ ਸੇਵਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਵੇਗਾ।

ਉਨ੍ਹਾਂ ਦੱਸਿਆ ਕਿ 16 ਅਪ੍ਰੈਲ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਅੰਮ੍ਰਿਤ ਵੇਲੇ ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਸਵੇਰੇ 8 ਤੋਂ 9 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਚਾਰੇ ਪਵਿੱਤਰ ਮੁਖਵਾਕ ਦੀ ਕਥਾ ਸਿੰਘ ਸਾਹਿਬ ਕਰਨਗੇ।ਉਨ੍ਹਾਂ ਕਿਹਾ ਕਿ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਵੇਗਾ ਜਿਸ ਵਿੱਚ ਭਾਈ ਬਖਸ਼ੀਸ਼ ਸਿੰਘ, ਭਾਈ ਜਗਦੀਪ ਸਿੰਘ, ਭਾਈ ਸਿਮਰਨਜੀਤ ਸਿੰਘ ਤੇ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਇਕਬਾਲ ਸਿੰਘ, ਭਾਈ ਪੁਨੀਤ ਸਿੰਘ ਤੇ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ, ਭਾਈ ਸਤਬੀਰ ਸਿੰਘ ਚੋਜੀ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਬੈਂਕਾਂ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਕੁਲਜੀਤ ਸਿੰਘ ਨੈਰੋਬੀ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਭਾਈ ਹਰਜਿੰਦਰ ਸਿੰਘ ਬੱਗਾ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।