ਅੰਮ੍ਰਿਤਸਰ 19 ਅਕਤੂਬਰ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਬਾ ਬਕਾਲਾ, ਸ੍ਰੀ ਫਤਹਿਗੜ੍ਹ ਸਾਹਿਬ ਤੇ ਫਰੀਦਕੋਟ ਦੀਆਂ ਹਾਕੀ ਅਕੈਡਮੀਆਂ ਦੇ ਖਿਡਾਰੀਆਂ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸ. ਕੇਵਲ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ ਅਤੇ ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਨੇ ਸਪੋਰਟਸ ਕਿੱਟਾਂ ਵੰਡੀਆਂ।
ਇਸ ਮੌਕੇ ਸ. ਕੇਵਲ ਸਿੰਘ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕੌਮੀ ਪੱਧਰ ਤੀਕ ਪਹੁੰਚਾਉਣ ਦੇ ਉਦੇਸ਼ ਨਾਲ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸੇ ਕੜੀ ਵਜੋਂ ਅੱਜ ਹਾਕੀ ਦੀਆਂ ਤਿੰਨ ਅਕੈਡਮੀਆਂ ਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦਿੱਤੀਆਂ ਗਈਆਂ ਹਨ ਤਾਂ ਕਿ ਉਹ ਸਖਤ ਮਿਹਨਤ ਕਰਕੇ ਸੰਸਥਾ ਤੇ ਦੇਸ਼ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਕਰਨ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਹਾਕੀ ਇੰਡੀਆ ਵੱਲੋਂ ਪੰਜਾਬ ‘ਚੋਂ ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਨੂੰ ਚੁਣਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖਿਡਾਰੀਆਂ ਦੀ ਰਿਹਾਇਸ਼, ਲੰਗਰ ਤੇ ਹਰ ਲੋਂੜੀਂਦੀਆਂ ਸਹੂਲਤ ਦੇਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸ. ਮਨਜੀਤ ਸਿੰਘ ਸਕੱਤਰ ਵੱਲੋਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿਚੋਂ ਯੋਗ ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਨੁੱਖ ਲਈ ਗਿਆਨ ਵਾਸਤੇ ਵਿਦਿਆ ਜ਼ਰੂਰੀ ਹੈ ਉਸੇ ਤਰ੍ਹਾਂ ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣ ਲਈ ਖੇਡਾਂ ਦੀ ਆਪਣੀ ਮਹੱਤਤਾ ਹੈ ਜਿਸ ਵਾਸਤੇ ਸ਼੍ਰੋਮਣੀ ਕਮੇਟੀ ਵੱਡੇ ਪੱਧਰ ‘ਤੇ ਕਾਰਜਸ਼ੀਲ ਹੈ।
ਇਸ ਮੌਕੇ ਸ. ਮਹਿੰਦਰ ਸਿੰਘ ਮੀਤ ਸਕੱਤਰ, ਸ. ਮੁਖਤਾਰ ਸਿੰਘ ਮੈਨੇਜਰ ਸ੍ਰੀ ਅਨੰਦਪੁਰ ਸਾਹਿਬ, ਸ. ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਮੇਜਰ ਸਿੰਘ ਮੈਨੇਜਰ ਬਾਬਾ ਬਕਾਲਾ, ਸ. ਬਲਦੇਵ ਸਿੰਘ, ਸ. ਭੁਪਿੰਦਰ ਸਿੰਘ, ਸ. ਪ੍ਰੇਮ ਸਿੰਘ ਤੇ ਸ. ਅਵਤਾਰ ਸਿੰਘ ਕੋਚ, ਸ. ਤਲਵਿੰਦਰ ਸਿੰਘ, ਸ. ਗੁਰਸੇਵਕ ਸਿੰਘ, ਸ. ਸਰਬਜੀਤ ਸਿੰਘ ਤੇ ਸ. ਉਂਕਾਰ ਸਿੰਘ ਸਹਾਇਕ ਸੁਪਰਵਾਈਜ਼ਰ ਅਮਲਾ ਆਦਿ ਹਾਜ਼ਰ ਸਨ।