ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 23 ਅਪ੍ਰੈਲ (        ) ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸਾਬਕਾ ਮੀਤ ਸਕੱਤਰ ਸ. ਅਜਾਇਬ ਸਿੰਘ ਦੀ ਧਰਮ ਪਤਨੀ ਬੀਬੀ ਕੁਲਵੰਤ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਬੀਬੀ ਕੁਲਵੰਤ ਕੌਰ ਗੁਰੂ ਘਰ ਦੇ ਅਥਾਹ ਸ਼ਰਧਾਵਾਨ ਸਨ ਤੇ ਉਨ੍ਹਾਂ ਗੁਰੂ ਨਾਲ ਲਗਾਈ ਆਪਣੀ ਪ੍ਰੀਤ ਨੂੰ ਅੰਤਿਮ ਸਵਾਸਾਂ ਤੱਕ ਨਿਭਾਇਆ।ਉਨ੍ਹਾਂ ਕਿਹਾ ਕਿ ਸਾਡੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਬੀਬੀ ਕੁਲਵੰਤ ਕੌਰ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।