ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ੯੬ਵਾਂ ਸਥਾਪਨਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ ੧੫ ਨਵੰਬਰ ( ) ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਆਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ੯੬ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਖਾਲਸਾ ਪੰਥ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਥਾਪਨਾ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਵਾਸਤੇ ਸੈਂਕੜੇ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ, ਹਜ਼ਾਰਾਂ ਜੇਲ਼੍ਹਾਂ ਵਿੱਚ ਗਏ ਅਤੇ ਲੱਖਾਂ ਸਿੱਖ ਇਸ ਲਹਿਰ ਤੋਂ ਪ੍ਰਭਾਵਿਤ ਹੋਏ।ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ ੧੫ ਨਵੰਬਰ ੧੯੨੦ ਨੂੰ ਹੋਂਦ ਵਿੱਚ ਆਈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਅਤੇ ਮਾਣਮਤੀ ਸੰਸਥਾ ਹੈ।ਲਗਭਗ ਇਕ ਸਦੀ ਦੇ ਆਪਣੇ ਇਤਿਹਾਸ ਵਿੱਚ ਕਈ ਉਤਾਰ-ਚੜਾਅ ਦੇਖਦਿਆਂ ਇਸ ਨੇ ਆਪਣੇ ਕਾਰਜਾਂ ਦੁਆਰਾ ਆਪਣੀ ਸ਼੍ਰੋਮਣੀ ਸਥਿਤੀ ਨੂੰ ਬਰਕਰਾਰ ਰੱਖਿਆ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਨੇ ਦੇਸ਼ ਵਿੱਚ ਜਿੱਥੇ ਵੀ ਕਿਤੇ ਔਕੜ ਆਈ ਮੋਹਰੀ ਹੋ ਕੇ ਸਿੱਖ ਸਮੁਦਾਏ ਦੇ ਨਾਲ-ਨਾਲ ਹਰ ਜਾਤ ਤੇ ਹਰ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸੰਸਥਾ ਸਮਾਜ ਦੀ ਨੇੜੇ ਹੋ ਕੇ ਸੇਵਾ ਕਰਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਖਾਲਸਾ ਪੰਥ ਨੂੰ ਵਿਸ਼ਵਾਸ਼ ਦੁਆਇਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਦਾ ਯਤਨ ਕੀਤਾ ਜਾਵੇਗਾ।ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰੀਕ ਸਿੰਘ ਵਿਛੋਆ ਤੇ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਰਣਜੀਤ ਸਿੰਘ, ਸ. ਕੇਵਲ ਸਿੰਘ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਸਕੱਤਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਜਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ. ਹਰਜਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ ਤੇ ਸ. ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ, ਸ. ਸਤਨਾਮ ਸਿੰਘ ਮਾਂਗਾਸਰਾਏ ਮੀਤ ਮੈਨੇਜਰ, ਸ. ਕਰਮਬੀਰ ਸਿੰਘ, ਸ. ਬਲਕਾਰ ਸਿੰਘ ਜੌੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਦੀਪ, ਸ. ਨਿਰਵੈਲ ਸਿੰਘ ਤੇ ਸ. ਮਨਜੀਤ ਸਿੰਘ ਇੰਚਾਰਜ, ਸ. ਕੁਲਦੀਪ ਸਿੰਘ ਤੇੜਾ ਤੋਂ ਇਲਾਵਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ. ਸੁਰਿੰਦਰ ਸਿੰਘ ਜਨਰਲ ਸਕੱਤਰ, ਸ. ਨਰਿੰਦਰਪਾਲ ਸਿੰਘ ਸਕੱਤਰ ਤੇ ਸ. ਅਜਾਇਬ ਸਿੰਘ ਦਫ਼ਤਰੀ ਸਕੱਤਰ, ਗੁਰੂ ਨਾਨਕ ਗੁਰਪੁਰਬ ਕਮੇਟੀ ਤੋਂ ਸ. ਗੁਰਬਖਸ਼ ਸਿੰਘ ਬੇਦੀ, ਸ਼ਬਦ ਕੀਰਤਨ ਨਾਮ ਸਿਮਰਨ ਕਮੇਟੀ ਤੋਂ ਸ. ਗੁਰਬਖਸ਼ ਸਿੰਘ ਬੱਗਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ/ਕਰਮਚਾਰੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।