ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

picਅੰਮ੍ਰਿਤਸਰ, 11 ਜਨਵਰੀ 2017- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸ. ਬਲਜਿੰਦਰ ਸਿੰਘ ਬੱਦੋਵਾਲ ਜੋ ਬੀਤੇ ਦਿਨੀਂ ਅਕਾਲ ਪੁਰਖ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬੱਦੋਵਾਲ (ਫਤਹਿਗੜ੍ਹ ਚੂੜੀਆਂ) ਵਿਖੇ ਹੋਇਆ। ਅੰਤਿਮ ਅਰਦਾਸ ਸਮਾਗਮ ਸਮੇਂ ਜਿਥੇ ਵੱਖ-ਵੱਖ ਸ਼ਖਸੀਅਤਾਂ ਨੇ ਸ. ਬਲਜਿੰਦਰ ਸਿੰਘ ਬੱਦੋਵਾਲ ਨੂੰ ਆਪਣੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਉਥੇ ਨਾਲ ਹੀ ਕੀਰਤਨੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਅਕਾਲ ਪੁਰਖ ਦਾ ਭਾਣਾ ਮੰਨਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ‘ਤੇ ਸ. ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਜੀ ਵੱਲੋਂ ਭੇਜਿਆ ਗਿਆ ਸ਼ੋਕ ਸੰਦੇਸ਼ ਲੈ ਕੇ ਪੁੱਜੇ ਅਤੇ ਉਨ੍ਹਾਂ ਨੇ ਮੁਲਾਜ਼ਮ ਭਲਾਈ ਸਕੀਮ ਤਹਿਤ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸ. ਬਲਜਿੰਦਰ ਸਿੰਘ ਦੀ ਸੁਪਤਨੀ ਬੀਬੀ ਕੁਲਦੀਪ ਕੌਰ ਤੇ ਸਪੁੱਤਰ ਗੁਲਬਹਾਰ ਸਿੰਘ ਨੂੰ ਦਿੱਤਾ। ਸ. ਦਿਲਜੀਤ ਸਿੰਘ ਬੇਦੀ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜੀ ਹੈ।
ਇਸ ਮੌਕੇ ਜਥੇ. ਬਖਸ਼ੀਸ਼ ਸਿੰਘ ਧਾਰੋਵਾਲੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਰਵੀਕਰਨ ਸਿੰਘ ਕਾਹਲੋਂ ਸੀਨੀ:ਯੂਥ ਅਕਾਲੀ ਆਗੂ, ਸ. ਰਘਬੀਰ ਸਿੰਘ ਮੰਡ ਮੈਨੇਜਰ, ਸ. ਸਤਨਾਮ ਸਿੰਘ ਐਡੀ:ਮੈਨੇਜਰ, ਸ. ਗੁਰਚਰਨ ਸਿੰਘ ਕੋਹਾਲਾ ਤੇ ਸ. ਕਰਮਬੀਰ ਸਿੰਘ ਇੰਚਾਰਜ, ਸ. ਹਰਜਿੰਦਰ ਸਿੰਘ ਰਮਦਾਸ ਮੈਨੇਜਰ, ਸ. ਲਖਵਿੰਦਰ ਸਿੰਘ ਰੰਧਾਵਾ ਐਡੀ:ਮੈਨੇਜਰ, ਸ. ਬਲਵੰਤ ਸਿੰਘ ਪੱਟੀ ਸਾਬਕਾ ਮੀਤ ਸਕੱਤਰ, ਸ. ਜਸਵੰਤ ਸਿੰਘ ਸਾਬਕਾ ਸਰਪੰਚ ਹਾਜ਼ਰ ਸਨ।