ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਚਾਰ ਵਿਸ਼ੇਸ਼ ਪੁਸਤਕਾਂ ਜਾਰੀ

ਅੰਮ੍ਰਿਤਸਰ, 14 ਮਾਰਚ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਆਯੋਜਤ ਕੀਤੇ ਗਏ ਸਮਾਗਮਾਂ ਦੌਰਾਨ ਜਿਥੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ, ਉਥੇ ਹੀ ਚਾਰ ਯਾਦਗਾਰੀ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਇਤਿਹਾਸਕ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਸੰਗਤ ਲਈ ਖਿੱਚ ਦਾ ਕੇਂਦਰ ਰਹੀ। ਸ਼ਤਾਬਦੀ ਸਮਾਗਮ ਦੌਰਾਨ ਜਾਰੀ ਕੀਤੀਆਂ ਗਈਆਂ ਪੁਸਤਕਾਂ ਵਿਚ ਅਕਾਲੀ ਬਾਬਾ ਫੂਲਾ ਸਿੰਘ ਜੀ ਸਬੰਧੀ ਅਭਿਨੰਦਨ ਗ੍ਰੰਥ (ਸੰਪਾਦਕ ਸ. ਦਿਲਜੀਤ ਸਿੰਘ ਬੇਦੀ), ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕਿਤਾਬਚਾ ਪਰਉਪਕਾਰੀ ਯੋਧਾ ਅਕਾਲੀ ਬਾਬਾ ਫੂਲਾ ਸਿੰਘ (ਲੇਖਕ ਡਾ. ਰਾਜਵਿੰਦਰ ਸਿੰਘ ਜੋਗਾ), ਬੁੱਢਾ ਦਲ ਵੱਲੋਂ ਪ੍ਰਕਾਸ਼ਤ ‘ਨਿਹੰਗ ਸਿੰਘ ਸੰਦੇਸ਼ ਦਾ ਵਿਸ਼ੇਸ਼ ਅੰਕ ਅਤੇ ਤੁਰੀ ਨਿਸ਼ਾਨੀ ਜੀਤ ਕੀ (ਲੇਖਕ ਡਾ. ਬਲਵਿੰਦਰ ਕੌਰ) ਸ਼ਾਮਲ ਸਨ।
ਸਮਾਗਮ ਮੌਕੇ ਅਕਾਲੀ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਦੇ ਇਤਿਹਾਸਕ ਸ਼ਸਤਰਾਂ ਦੇ ਵੀ ਸੰਗਤ ਨੂੰ ਦਰਸ਼ਨ ਕਰਵਾਏ ਗਏ। ਜਿਉਂ ਹੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਇਹ ਸ਼ਸਤਰ ਸੰਗਤ ਦੇ ਸਨਮੁਖ ਕੀਤੇ ਤਾਂ ਇਕ ਵਿਸਮਾਦੀ ਅਤੇ ਜੈਕਾਰਿਆਂ ਦੀ ਗੂੰਜ ਨਾਲ ਚੜ੍ਹਦੀ ਕਲਾ ਵਾਲਾ ਮਾਹੌਲ ਬਣ ਗਿਆ। ਇਸ ਦੌਰਾਨ ਸ਼੍ਰੋਮਣੀ ਬੁੱਢਾ ਦਲ ਵੱਲੋਂ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੂੰ ਲੋਈ, ਸ੍ਰੀ ਸਾਹਿਬ ਅਤੇ ਯਾਦਗਾਰੀ ਚਾਂਦੀ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਪ੍ਰਸਿੱਧ ਪੰਥਕ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਸਿੱਖ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਨੂੰ ਸੋਨੇ ਦੇ ਤਗਮੇ ਨਾਲ ਸਤਿਕਾਰ ਭੇਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸ਼ਤਾਬਦੀ ਸਮਾਗਮਾਂ ਦੌਰਾਨ ਸਹਿਯੋਗ ਅਤੇ ਸ਼ਮੂਲੀਅਤ ਲਈ ਵੱਖ-ਵੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ ਅਤੇ ਸੰਗਤਾਂ ਦਾ ਜਿਥੇ ਧੰਨਵਾਦ ਕੀਤਾ, ਉਥੇ ਹੀ ਇਸੇ ਤਰ੍ਹਾਂ ਇਕਜੁਟਤਾ ਨਾਲ ਭਵਿੱਖੀ ਪੰਥਕ ਤਰਜੀਹਾਂ ਦੀ ਆਸ ਵੀ ਪ੍ਰਗਟਾਈ।