ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

 

ਅੰਮ੍ਰਿਤਸਰ, 22 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਲਖਬੀਰ ਸਿੰਘ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਚੀਫ ਅਕਾਊਂਟੈਂਟ ਸ. ਪਰਉਪਕਾਰ ਸਿੰਘ, ਸਹਾਇਕ ਚੀਫ ਗੁਰਦੁਆਰਾ ਇੰਸਪੈਕਟਰ ਸ. ਅਮਰਜੀਤ ਸਿੰਘ, ਰੀਕਾਰਡ ਕੀਪਰ ਸ. ਸਤਨਾਮ ਸਿੰਘ ਕਿਆਮਪੁਰ ਤੇ ਸੇਵਾਦਾਰ ਭਾਈ ਮੋਹਨ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਐਕਸੀਅਨ ਸ. ਜਤਿੰਦਰਪਾਲ ਸਿੰਘ, ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮੇਜਰ ਸਿੰਘ, ਸ. ਗੁਲਜ਼ਾਰ ਸਿੰਘ, ਸ. ਪਲਵਿੰਦਰ ਸਿੰਘ, ਸ. ਬਲਜੀਤ ਸਿੰਘ, ਸ. ਗੁਰਪ੍ਰਤਾਪ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।