ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)
ਅੰਮ੍ਰਿਤਸਰ, 28 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ। ਸ. ਭੂਰਾਕੋਹਨਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ ਹਰਭਜਨ ਸਿੰਘ ਵਕਤਾ ਸ਼ਾਮਲ ਹਨ।