ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੭ ਮਾਰਚ, ੨੦੨੫ (ਅੰਗ : ੯੬੩)
 

ਅੰਮ੍ਰਿਤਸਰ, 28 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਅਨੁਸਾਰ ਹੀ ਰਹੇਗਾ।