ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੫ (ਅੰਗ: ੬੪੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 24 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਜਿਥੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿਚ ਜਿੱਤ ਪ੍ਰਾਪਤ ਕੀਤੀ, ਉਥੇ ਹੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜਪੁਰ ਵਿਖੇ ਹੋਈਆਂ ਇੰਟਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲੇ ਵਿਚ ਵੀ ਅੰਡਰ-16 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਦਾ ਮਾਣ ਵਧਾਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ’ਚ ਸ਼ਾਮਲ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡਣ ਲਈ ਉਤਸ਼ਾਹਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ, ਕੋਚ ਸ. ਭੁਪਿੰਦਰ ਸਿੰਘ, ਸ. ਪ੍ਰਕਾਸ਼ ਸਿੰਘ, ਸ. ਅਵਤਾਰ ਸਿੰਘ, ਸ. ਪ੍ਰੇਮ ਸਿੰਘ, ਸ. ਸੁਰਜੀਤ ਸਿੰਘ, ਸੁਪਰਵਾਈਜ਼ਰ ਸ. ਰਣਧੀਰ ਸਿੰਘ ਅਤੇ ਸ. ਹਰਦੀਪ ਸਿੰਘ ਆਦਿ ਹਾਜ਼ਰ ਸਨ।