ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੧੯ ਜੇਠ (ਸੰਮਤ ੫੫੭ ਨਾਨਕਸ਼ਾਹੀ) ੧ ਜੂਨ, ੨੦੨੫ (ਅੰਗ: ੬੯੬)

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਅੰਮ੍ਰਿਤਸਰ, 2 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਸ. ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਅੱਜ ਅਹੁਦਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਿਥੇ ਸ. ਕੁਲਵੰਤ ਸਿੰਘ ਮੰਨਣ ਨੂੰ ਸ਼ੁਭ ਇਛਾਵਾਂ ਦਿੱਤੀਆਂ, ਉਥੇ ਹੀ ਪ੍ਰਬੰਧ ਨੂੰ ਕੁਸ਼ਲਤਾ ਨਾਲ ਚਲਾਉਣ ਦੀ ਆਸ ਵੀ ਪ੍ਰਗਟਾਈ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜਿਸ ਦੇ ਪ੍ਰਬੰਧ ਅਧੀਨ ਕਈ ਵੱਡੇ ਅਦਾਰੇ ਕਾਰਜਸ਼ੀਲ ਹਨ।  ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਚਲਾਉਣ ਲਈ ਇਸ ਦੇ ਇਤਿਹਾਸ ਅਤੇ ਰਵਾਇਤਾਂ ਦੇ ਨਾਲ-ਨਾਲ ਮੌਜੂਦਾ ਪ੍ਰਸਥਿਤੀਆਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸ. ਗੁਰਦਿਆਲ ਸਿੰਘ ਕਾਲੜਾ, ਬਾਬਾ ਸੁੱਖਾ ਸਿੰਘ ਸਰਹਾਲੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸਾਬਕਾ ਸਕੱਤਰ ਸ. ਕੁਲਵੰਤ ਸਿੰਘ, ਸੁਪ੍ਰਿੰਟਿੰਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਸ. ਮਨਿੰਦਰਪਾਲ ਸਿੰਘ ਗੁੰਬਰ, ਸ. ਰਣਜੀਤ ਸਿੰਘ ਰਾਣਾ, ਸ. ਸਤਿੰਦਰ ਸਿੰਘ, ਸ. ਜਸਵੰਤ ਸਿੰਘ ਟੌਹੜਾ, ਡਾ. ਗੁਰਦੀਪ ਸਿੰਘ, ਸ. ਹਰਨੂਰ ਸਿੰਘ ਮੰਨਣ, ਸ. ਜਗਦੀਪ ਸਿੰਘ ਖਹਿਰਾ ਤੇ ਹੋਰ ਮੌਜੂਦ