ਅੰਮ੍ਰਿਤਸਰ, 05 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਵਿਸਥਾਰ ਵਾਸਤੇ ਦੂਜੀ ਅਤੇ ਤੀਜੀ ਮੰਜਿਲ ਉਸਾਰਨ ਦੀ ਆਰੰਭਤਾ ਅੱਜ ਪੰਥਕ ਰਵਾਇਤਾਂ ਨਾਲ ਕੀਤੀ ਗਈ। ਇਸ ਮੌਕੇ ਅਰਦਾਸ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਪ੍ਰਬੰਧਕੀ ਬਲਾਕ ਦੀ ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਜ਼ਰੂਰਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਨਵੀਂਆਂ ਤਿਆਰ ਕੀਤੀਆਂ ਜਾਣ ਵਾਲੀਆਂ ਦੋ ਮੰਜ਼ਲਾਂ ਵਿਚ ਜਿਥੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਤਿਆਰ ਕੀਤੇ ਜਾਣਗੇ ਉਥੇ ਹੀ ਇਕ ਕਾਨਫਰੰਸ ਹਾਲ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦਫ਼ਤਰੀ ਕੰਪਲੈਕਸ ਬਣਾਉਣ ਦੇ ਨਾਲ-ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਲੈ ਕੇ ਬਾਬਾ ਅਟੱਲ ਰਾਏ ਸਾਹਿਬ ਤੱਕ ਰਸਤੇ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ ਅਤੇ ਆਸ ਹੈ ਕਿ ਉਹ ਇਸ ਨੂੰ ਜਲਦ ਸੰਪੂਰਨ ਕਰਨਗੇ। ਇਸ ਮੌਕੇ ਬਾਬਾ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਹੁੰਦੀਆਂ ਹਨ ਅਤੇ ਇਹ ਕਾਰਜ ਗੁਰੂ ਸਾਹਿਬ ਆਪ ਕਰਵਾਉਂਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਸ. ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸ. ਸ਼ੇਰ ਸਿੰਘ ਮੰਡਵਾਲਾ, ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਸ. ਪ੍ਰੀਤਮ ਸਿੰਘ ਮਲਸੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਗੁਰਮੀਤ ਸਿੰਘ, ਬਾਬਾ ਹਰਦੇਵ ਸਿੰਘ, ਸ. ਸੁੱਖਾ ਸਿੰਘ, ਬਾਬਾ ਕਿੱਕਰ ਸਿੰਘ, ਬਾਬਾ ਦਲਬੀਰ ਸਿੰਘ, ਬਾਬਾ ਜੋਗਾ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ ਸਿੰਘ, ਸ. ਪਰਮਜੀਤ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।
