ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸੋਮਵਾਰ, ੩੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੨ ਮਈ, ੨੦੨੫ (ਅੰਗ: ੭੨੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 4 ਨਵੰਬਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਚਲਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਰਡੈਂਟ ਸ. ਸੁਰਜੀਤ ਸਿੰਘ ਮੌਜੂਦ ਸਨ।