ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 30 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਸ. ਰਣਜੀਤ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਸੁਪਰਵਾਈਜ਼ਰ ਸ. ਰਣਜੀਤ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਸ. ਰਣਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਬਲਦੇਵ ਸਿੰਘ ਐਮਏ, ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸਾਬਕਾ ਮੀਤ ਸਕੱਤਰ ਸ. ਗੁਰਦੀਪ ਮਟੀਆ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਬਲਜੀਤ ਸਿੰਘ, ਸ. ਗੁਰਪ੍ਰਤਾਪ ਸਿੰਘ, ਸ. ਤਰਸੇਮ ਸਿੰਘ, ਸਾਬਕਾ ਇੰਚਾਰਜ ਸ. ਸਤਪਾਲ ਸਿੰਘ, ਸੁਪਰਵਾਈਜ਼ਰ ਸ. ਗੁਰਮੀਤ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ, ਸਾਬਕਾ ਮੈਨੇਜਰ ਸ. ਸੁਖਰਾਜ ਸਿੰਘ ਅਤੇ ਸ. ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।