ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਬੁੱਧਵਾਰ, ੧੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੫ (ਅੰਗ: ੪੬੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 5 ਅਪ੍ਰੈਲ-
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਡਾਇਰੈਕਟਰ ਸ. ਚਮਕੌਰ ਸਿੰਘ, ਇੰਚਾਰਜ ਸ. ਦੀਪਇੰਦਰ ਸਿੰਘ ਸੁਪਰਵਾਈਜ਼ਰ ਸ. ਪਰਮਜੀਤ ਸਿੰਘ, ਸ. ਹਰਪਾਲ ਸਿੰਘ ਤੇ ਸ. ਜਸਵਿੰਦਰ ਸਿੰਘ, ਮੀਤ ਮੈਨੇਜਰ ਸ. ਪਰਮਜੀਤ ਸਿੰਘ, ਸੀਨੀਅਰ ਕੰਪਿਊਟਰ ਓਪਰੇਟਰ ਸ. ਬਲਵਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ, ਈਸੀ ਸ. ਪਿਆਰਾ ਸਿੰਘ, ਡਰਾਇਵਰ ਸ. ਸਤਨਾਮ ਸਿੰਘ, ਕਲਰਕ ਸ. ਗੁਰਪਾਲ ਸਿੰਘ, ਪੇਸਟਰ ਸ੍ਰੀ ਸੁਭਾਸ਼ ਕੁਮਾਰ, ਹੈਲਪਰ ਸ. ਗੁਰਦੀਪ ਸਿੰਘ, ਸੇਵਾਦਾਰ ਭਾਈ ਸਵਰਨ ਸਿੰਘ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।
ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਬਲਜੀਤ ਸਿੰਘ, ਸ. ਪਲਵਿੰਦਰ ਸਿੰਘ, ਸ. ਜੇਪੀ ਸਿੰਘ, ਸ. ਤਰਸੇਮ ਸਿੰਘ, ਸਾਬਕਾ ਖਜਾਨਚੀ ਸ. ਕੁਹਾੜਾਕਾ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।