ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 5 ਦਸੰਬਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।