ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੬ ਜੁਲਾਈ, ੨੦੨੫ (ਅੰਗ: ੬੦੮)

ਅੰਮ੍ਰਿਤਸਰ, 30 ਮਾਰਚ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।  ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ। ਇਸ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।