ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 19 ਜਨਵਰੀ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਦੇ ਭਰਾ ਸ. ਜਸਬੀਰ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਸਿੰਘ ਸਭਾ ਤਹਿਸੀਲਪੁਰਾ ਵਿਖੇ ਹੋਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂਜਲੀ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਦੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਨੁੱਖੀ ਜੀਵਨ ਦੀ ਸਚਾਈ ਇਹੀ ਹੈ ਕਿ ਜੋ ਵੀ ਇਸ ਸੰਸਾਰ ’ਤੇ ਪੈਦਾ ਹੋਇਆ ਹੈ, ਉਸ ਨੇ ਇਕ ਦਿਨ ਇਥੋਂ ਚਲਾਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ’ਤੇ ਗੁਰਬਾਣੀ ਵੱਡਾ ਧਰਵਾਸ ਹੈ, ਜੋ ਸਾਨੂੰ ਭਾਣਾ ਮੰਨਣ ਦੀ ਸ਼ਕਤੀ ਦਿੰਦੀ ਹੈ। ਉਨ੍ਹਾਂ ਸਵਰਗੀ ਸ. ਜਸਬੀਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ. ਜਸਬੀਰ ਸਿੰਘ ਦੇ ਸਪੁੱਤਰ ਸ. ਗੁਰਪ੍ਰੀਤ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਟੇਕ ਸਿੰਘ ਧੰਨੋਲਾ, ਸ. ਇੰਦਰਮੋਹਨ ਸਿੰਘ ਲਖਮੀਰ ਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕੇਵਲ ਸਿੰਘ ਬਾਦਲ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਹਰਬੰਸ ਸਿੰਘ ਮੰਝਪੁਰ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਕਸ਼ਮੀਰ ਸਿੰਘ ਬਰਿਆਰ, ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਭਾਈ ਸੁਰਜੀਤ ਸਿੰਘ ਸਭਰਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਜਸਪਾਲ ਸਿੰਘ ਢੱਡੇ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਐਲਏ ਸ. ਪ੍ਰੀਤਪਾਲ ਸਿੰਘ, ਸ. ਮਨਜੀਤ ਸਿੰਘ ਬਾਠ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਬੀਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਪਰਮਜੀਤ ਸਿੰਘ, ਸ. ਤਰਵਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਡਾ. ਅਮਰਜੀਤ ਸਿੰਘ, ਪ੍ਰਿੰ: ਬਲਦੇਵ ਸਿੰਘ, ਪ੍ਰਿੰ: ਮਨਜੀਤ ਕੌਰ, ਪੱਤਰਕਾਰ ਭਾਈਚਾਰੇ ’ਚੋਂ ਸ. ਜਸਬੀਰ ਸਿੰਘ ਪੱਟੀ, ਸ. ਜਸਵੰਤ ਸਿੰਘ ਜੱਸ, ਸ. ਅੰਮ੍ਰਿਤਪਾਲ ਸਿੰਘ, ਸ. ਚਰਨਜੀਤ ਸਿੰਘ, ਸ. ਜਸਬੀਰ ਸਿੰਘ ਘੁੰਮਣ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।