ਅੰਮ੍ਰਿਤਸਰ, 25 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ ਦੇ ਪਤੀ ਸ. ਹਰਬੰਤ ਸਿੰਘ ਦਾਤੇਵਾਸ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਸਵੀਰ ਕੌਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ. ਹਰਬੰਤ ਸਿੰਘ ਦਾਤੇਵਾਸ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾਂ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
