ਅੰਮ੍ਰਿਤਸਰ, 9 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਿਆਓ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਾਲਾਘਾਯੋਗ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਨਿਰਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸ. ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।